22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸਕੂਲ ਵੱਲੋਂ ਵੱਖ-ਵੱਖ ਵਿੱਦਿਅਕ ਟੂਰ

ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿੱਦਿਅਕ ਟੂਰਾਂ ਦਾ ਆਯੋਜਨ ਕੀਤਾ ਗਿਆ। ਇਸ ਤਹਿਤ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਟਾਇਗਰ ਸਫ਼ਾਰੀ, ਲੁਧਿਆਣਾ ਵਿਖੇ ਲਿਜਾਇਆ ਗਿਆ।

ਅਜੀਤ ਡੈਸਕ 22-10-2026
ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿੱਦਿਅਕ ਟੂਰਾਂ ਦਾ ਆਯੋਜਨ ਕੀਤਾ ਗਿਆ। ਇਸ ਤਹਿਤ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਟਾਇਗਰ ਸਫ਼ਾਰੀ, ਲੁਧਿਆਣਾ ਵਿਖੇ ਲਿਜਾਇਆ ਗਿਆ। ਬੱਚਿਆਂ ਨੇ ਕੁਦਰਤੀ ਵਾਤਾਵਰਨ ਅਤੇ ਜੰਗਲੀ ਜੀਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਸ ਯਾਤਰਾ ਦਾ ਖ਼ੂਬ ਆਨੰਦ ਮਾਣਿਆ। ਇਸ ਟੂਰ ਦੇ ਇੰਚਾਰਜ ਸਵਰਨਜੀਤ ਕੌਰ ਅਤੇ ਸਹਿ-ਇੰਚਾਰਜ ਡੀ. ਪੀ. ਈ. ਗੁਰਵਿੰਦਰ ਸਿੰਘ ਸਨ। ਇਸੇ ਤਰ੍ਹਾਂ ਤੀਜੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ, ਕਪੂਰਥਲਾ ਵਿਖੇ ਲਿਜਾਇਆ ਗਿਆ। ਇਸ ਟੂਰ ਦੇ ਇੰਚਾਰਜ ਮਨਿੰਦਰਪਾਲ ਸਿੰਘ ਅਤੇ ਸਹਿ ਇੰਚਾਰਜ ਮਨਦੀਪ ਕੌਰ ਸਨ। ਇੱਥੇ ਵਿਦਿਆਰਥੀਆਂ ਨੇ ਵਿਗਿਆਨਕ ਪ੍ਰਦਰਸ਼ਨੀਆਂ, ਮਾਡਲਾਂ ਅਤੇ ਵੱਖ-ਵੱਖ ਸਿੱਖਿਆਦਾਇਕ ਗਤੀਵਿਧੀਆਂ ਰਾਹੀਂ ਵਿਗਿਆਨਕ ਗਿਆਨ ਪ੍ਰਾਪਤ ਕੀਤਾ। ਇਨ੍ਹਾਂ ਟੂਰਾਂ ਦੀ ਸਮੁੱਚੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਕੀਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।
ਪਿਛਲੀ ਖ਼ਬਰ ਸਾਹਿਤ ਸਭਾ ਵਲੋਂ ਸਨਮਾਨ ਸਮਾਗਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਗੁਰਮੀਤ ਸਿੰਘ ਗੱਦੋਵਾਲ ਪੁਲਿਸ ਜ਼ਿਲ੍ਹਾ ਖੰਨਾ ਐੱਸ. ਸੀ. ਵਿੰਗ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।