23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਹਨੇਵਾਲ ’ਚ ਸੀਨੀਅਰ ਸਿਟੀਜ਼ਨ ਸਥਾਪਨਾ ਦਿਵਸ ਮੌਕੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੂੰ ਕੀਤਾ ਸਨਮਾਨਿਤ

ਸਾਹਨੇਵਾਲ, 22 ਅਕਤੂਬਰ (ਹਨੀ ਚਾਠਲੀ, ਅਮਰਜੀਤ ਸਿੰਘ ਮੰਗਲੀ )-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸਾਹਨੇਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਾਰਡਨ ਪੈਲੇਸ ਜੀ. ਟੀ.

ਅਜੀਤ ਡੈਸਕ 23-10-2026
ਸਾਹਨੇਵਾਲ, 22 ਅਕਤੂਬਰ (ਹਨੀ ਚਾਠਲੀ, ਅਮਰਜੀਤ ਸਿੰਘ ਮੰਗਲੀ )-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸਾਹਨੇਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਾਰਡਨ ਪੈਲੇਸ ਜੀ. ਟੀ. ਰੋਡ ਨੰਦਪੁਰ ਸਾਹਨੇਵਾਲ ਵਿਖੇ ਸੀਨੀਅਰ ਸਿਟੀਜ਼ਨ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਐਸੋਸੀਏਸ਼ਨ ਦੇ ਸਰਪ੍ਰਸਤ ਹਰਵੰਤ ਸਿੰਘ ਮਾਂਗਟ,ਚੇਅਰਮੈਨ ਮਲਕੀਤ ਸਿੰਘ ਜੰਡਿਆਲੀ ਅਤੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਕੈਰੋਂ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਕੈਪਟਨ ਸੁਖਜੀਤ ਸਿੰਘ ਹਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੈਪਟਨ ਹਰਾ ਵਲੋਂ ਸੰਸਥਾ ਦੇ ਕੰਮਾਂ ਵਿੱਚ ਹਮੇਸ਼ਾ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਵਿਚ ਕੈਪਟਨ ਹਰਾ ਦਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ਵਿਚ ਵੀ ਪਹਿਲਾਂ ਵਾਂਗ ਸੰਸਥਾ ਦੀ ਮਦਦ ਕਰਦੇ ਰਹਿਣਗੇ। ਇਸ ਦੌਰਾਨ ਕੈਪਟਨ ਸੁਖਜੀਤ ਸਿੰਘ ਹਰਾ ਨੇ ਸੀਨੀਅਰ ਸਿਟੀਜ਼ਨ ਸਥਾਪਨਾ ਦਿਵਸ ਦੀਆਂ ਸਮੂਹ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੇ ਤਜਰਬੇ, ਸੂਝ-ਬੂਝ ਤੇ ਜੀਵਨ ਭਰ ਦੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹਨ। ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਸਾਡੇ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਕੰਮ ਕਰ ਰਹੀ ਐਸੋਸੀਏਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਤਾਜਪੁਰੀ, ਮੈਨੇਜਰ ਰਣਜੀਤ ਸਿੰਘ, ਸੰਪੂਰਨ ਸਿੰਘ ਸਨਮ, ਗੁਲਜ਼ਾਰ ਸਿੰਘ, ਗੁਰਸੇਵਕ ਸਿੰਘ ਭੈਣੀ ਸਾਹਿਬ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਸਰਬਜੀਤ ਸਿੰਘ ਕਡਿਆਣਾ, ਸੇਵਾ ਮੁਕਤ ਡੀ. ਐੱਸ. ਪੀ. ਦਵਿੰਦਰ ਸਿੰਘ ਸੰਧੂ, ਸੇਵਾ ਮੁਕਤ ਡੀ. ਐੱਸ. ਪੀ. ਗੁਰਬਚਨ ਸਿੰਘ, ਇੰਜੀਨੀਅਰ ਦਲਜੀਤ ਸਿੰਘ, ਬਲਵੰਤ ਸਿੰਘ ਨੰਦਪੁਰ, ਹਰਪਾਲ ਸਿੰਘ, ਸੋਮਨਾਥ ਭੱਟੀ ਆਦਿ ਭਾਰੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਏ. ਐਸ. ਕਾਲਜ, ਖੰਨਾ ਨੇ ਅੰਤਰ-ਕਾਲਜ ਮੁੱਕੇਬਾਜ਼ੀ ਵਿੱਚ ਦੋ ਚਾਂਦੀ ਅਤੇ ਦੋ ਕਾਂਸੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ 24 ਅਕਤੂਬਰ ਨੂੰ ਮਾਨਸਾ ਪਹੁੰਚਣਗੇ ਕਿਸਾਨ ਆਗੂ ਰਾਕੇਸ਼ ਟਿਕੈਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।