22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਵੀਜ਼ਨ ਦਫ਼ਤਰ ਅੱਗੇ ਕੀਤੀ ਵਿਸ਼ਾਲ ਰੋਸ ਰੈਲੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜੀ. ਟੀ.

ਅੰਤਰ-ਕਾਲਜ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਤਗਮੇ ਜਿੱਤਣ ਵਾਲੇ ਖਿਡਾਰੀ ਕਾਲਜ ਪ੍ਰਬੰਧਕਾਂ ਨਾਲ। ਤਸਵੀਰ : ਸੋਨੀ ਗਿੱਲ 23-10-2026
ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜੀ. ਟੀ. ਰੋਡ ’ਤੇ ਸੜਕ ਨਿਰਮਾਣ ਦੌਰਾਨ ਖਰਾਬ ਸੜਕ ਕਾਰਨ ਇੱਕ ਹਾਦਸਾ ਵਾਪਰ ਗਿਆ। ਇੱਕ ਆਈ-20 ਕਾਰ ਦੋ ਟਰੱਕਾਂ ਵਿਚਕਾਰ ਆ ਗਈ। ਹਾਦਸੇ ਵਿੱਚ ਕਾਰ ਨੁਕਸਾਨੀ ਗਈ, ਜਦਕਿ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਚਾਲਕ ਅਨੁਸਾਰ, ਉਹ ਜੀ. ਟੀ. ਰੋਡ ਤੋਂ ਲੰਘ ਰਿਹਾ ਸੀ ਤਾਂ ਅੱਗੇ ਜਾ ਰਹੇ ਟਰੱਕ ਨੇ ਖਰਾਬ ਸੜਕ ਕਾਰਨ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਕਾਰਨ ਉਸ ਨੂੰ ਵੀ ਆਪਣੀ ਕਾਰ ਦੀ ਬ੍ਰੇਕ ਲਗਾਉਣੀ ਪਈ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਹੋਰ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਨੁਕਸਾਨੀ ਗਈ। ਕਾਰ ਚਾਲਕ ਨੇ ਹਾਦਸੇ ਲਈ ਸੜਕ ਦੀ ਖਰਾਬ ਹਾਲਤ ਨੂੰ ਜ਼ਿੰਮੇਵਾਰ ਦੱਸਿਆ। ਉੱਧਰ, ਹਾਦਸੇ ਦੀ ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਨੁਕਸਾਨੀ ਕਾਰ ਨੂੰ ਸੜਕ ਤੋਂ ਇਕ ਪਾਸੇ ਕਰਵਾਇਆ ਅਤੇ ਆਵਾਜਾਈ ਨੂੰ ਮੁੜ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ।
ਪਿਛਲੀ ਖ਼ਬਰ ਸੜਕ ਨੂੰ ਚੌੜਾ ਕਰਨ ਦੇ ਕੰਮ ਵਿਚ ਹੋ ਰਹੀ ਦੇਰੀ ਕਾਰਨ ਕਿਸਾਨ ਤੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਮਾਨ ਸਰਕਾਰ ਦੇ ਉਪਰਾਲੇ ਲੋਕਾਂ ਦਾ ਜੀਵਨ ਆਸਾਨ ਬਣਾ ਰਹੇ ਹਨ - ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪਿਛਲੇ ਸਾਢੇ ਚਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।