22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੁਸਾਇਟੀਆਂ ਦੇ ਹੱਦ ਕਰਜ਼ੇ ਸੰਬੰਧੀ ਜਾਰੀ ਫ਼ਰਮਾਨ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ-ਢੋਲਣਵਾਲ/ਜਗਦੀਸ਼ ਸਿੰਘ

ਕੁਹਾੜਾ, 22 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੇ ਹੱਦ ਕਰਜ਼ਿਆਂ ਸਬੰਧੀ ਜਾਰੀ ਕੀਤੇ ਗਏ ਫ਼ਰਮਾਨ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਅਤੇ ਜਗਦੀਸ਼ ਸਿੰਘ ਨਾਮਧਾਰੀ ਐਗਜ਼ੈਕਟਿਵ ਮੈਂਬਰ ਅਤੇ ਪ੍ਰਭਾਰੀ ਨਵਾਂ ਸ਼ਹਿਰ ਕਿਸਾਨ ਮੋਰਚਾ ਪੰਜਾਬ ਵਲੋਂ ਕੁਹਾੜਾ ਵਿਖੇ ਕੀਤਾ।

ਅਜੀਤ ਡੈਸਕ 23-10-2026
ਕੁਹਾੜਾ, 22 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੇ ਹੱਦ ਕਰਜ਼ਿਆਂ ਸਬੰਧੀ ਜਾਰੀ ਕੀਤੇ ਗਏ ਫ਼ਰਮਾਨ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਅਤੇ ਜਗਦੀਸ਼ ਸਿੰਘ ਨਾਮਧਾਰੀ ਐਗਜ਼ੈਕਟਿਵ ਮੈਂਬਰ ਅਤੇ ਪ੍ਰਭਾਰੀ ਨਵਾਂ ਸ਼ਹਿਰ ਕਿਸਾਨ ਮੋਰਚਾ ਪੰਜਾਬ ਵਲੋਂ ਕੁਹਾੜਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੀਆਂ ਵਧਦੀਆਂ ਲਾਗਤਾਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ ਅਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿਚ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਅਜਿਹੇ ਫ਼ੈਸਲੇ ਲੈਣੇ ਚਾਹੀਦੇ ਹਨ, ਜਿਨ੍ਹਾਂ ਨਾਲ ਉਨ੍ਹਾਂ ਨੂੰ ਰਾਹਤ ਮਿਲ ਸਕੇ ਨਾ ਕਿ ਉਨ੍ਹਾਂ ਉੱਪਰ ਹੋਰ ਵਿੱਤੀ ਬੋਝ ਪਵੇ। ਉਨ੍ਹਾਂ ਕਿਹਾ ਕਿ ਹੱਦ ਕਰਜ਼ਿਆਂ ਦੀ ਪ੍ਰਕਿਰਿਆ ਵਿਚ ਤਬਦੀਲੀਆਂ ਕਰਨ ਸਮੇਂ ਸਰਕਾਰ ਨੂੰ ਕਿਸਾਨਾਂ ਦੀ ਆਰਥਿਕ ਸਥਿਤੀ ਅਤੇ ਉਨ੍ਹਾਂ ਦੀਆਂ ਵਿਹਾਰਕ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹੱਦ ਕਰਜ਼ਿਆਂ ਸਬੰਧੀ ਜਾਰੀ ਕੀਤੇ ਗਏ ਫ਼ਰਮਾਨ ’ਤੇ ਮੁੜ ਵਿਚਾਰ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਕਿਸਾਨ ਜਥੇਬੰਦੀਆਂ ਅਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਅਜਿਹਾ ਹੱਲ ਕੱਢਣਾ ਚਾਹੀਦਾ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਅਤੇ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਹਾਇਤਾ ਮਿਲ ਸਕੇ। ਇਸ ਮੌਕੇ ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਉੱਦਮਤਾ ਅਤੇ ਨਵੀਨਤਾ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਆਊਟਸੋਰਸ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਵਲੋਂ ਬਿਜਲੀ ਮੰਤਰੀ ਸੌਂਦ ਦੇ ਘਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।