22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਾਇਆ ਅਨੇਕਾਂ ਸੰਤ ਮਹਾਂਪੁਰਸ਼ਾਂ ਨੇ ਕੀਤੀ ਸ਼ਿਰਕਤ

ਜੌੜੇਪੁਲ ਜਰਗ, 22 ਅਕਤੂਬਰ (ਪਾਲਾ ਰਾਜੇਵਾਲੀਆ)- ਮਹਾਨ ਯੁੱਗ ਪੁਰਸ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਸੰਤ ਆਸ਼ਰਮ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਹੇਠਾਂ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ, ਸੰਤ, ਮਹਾਂਪੁਰਸ਼ਾਂ, ਕੀਰਤਨੀ ਜਥਿਆਂ, ਪੰਥਕ ਵਿਦਵਾਨਾਂ, ਕਥਾ ਵਾਚਕਾਂ, ਸਮਾਜ ਸੇਵਕਾਂ ਇਲਾਕੇ ਦੀਆਂ ਪੰਚਾਇਤਾਂ, ਸੰਸਥਾਵਾਂ ਦੇ ਕਾਰਕੁੰਨਾਂ, ਮੋਹਤਬਰ ਪਤਵੰਤਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।

ਅਜੀਤ ਡੈਸਕ 23-10-2026
ਜੌੜੇਪੁਲ ਜਰਗ, 22 ਅਕਤੂਬਰ (ਪਾਲਾ ਰਾਜੇਵਾਲੀਆ)- ਮਹਾਨ ਯੁੱਗ ਪੁਰਸ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਸੰਤ ਆਸ਼ਰਮ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਦੀ ਦੇਖ ਰੇਖ ਹੇਠਾਂ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ, ਸੰਤ, ਮਹਾਂਪੁਰਸ਼ਾਂ, ਕੀਰਤਨੀ ਜਥਿਆਂ, ਪੰਥਕ ਵਿਦਵਾਨਾਂ, ਕਥਾ ਵਾਚਕਾਂ, ਸਮਾਜ ਸੇਵਕਾਂ ਇਲਾਕੇ ਦੀਆਂ ਪੰਚਾਇਤਾਂ, ਸੰਸਥਾਵਾਂ ਦੇ ਕਾਰਕੁੰਨਾਂ, ਮੋਹਤਬਰ ਪਤਵੰਤਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਸਮਾਗਮਾਂ ਵਿੱਚ ਸੈਂਕੜੰ ਸੰਗਤਾਂ ਨੇ ਹਾਜਰੀ ਭਰੀ। ਸੰਤ ਬਾਬਾ ਰੌਸ਼ਨ ਸਿੰਘ ਨੇ ਪੁੱਜੀਆਂ ਸ਼ਖਸ਼ੀਅਤਾਂ, ਪਤਵੰਤਿਆਂ ਸਭ ਨੂੰ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ। ਸੰਤ ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਉਚੇਚੇ ਤੌਰ ਤੇ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਆਜਾਦ ਸੇਵਾ ਦਲ ਪਟਿਆਲਾ ਪਟਿਆਲਾ ਦੇ ਸੇਵਾਦਾਰਾਂ ਨੇ ਆਪੋ ਆਪਣੀਆਂ ਸੇਵਾਵਾਂ ਬਹੁਤ ਹੀ ਸੁਲੀਕੇ ਨਾਲ ਨਿਭਾਈਆਂ। ਉਘੇ ਸਮਾਜ ਸੇਵੀ ਡਾ. ਦਰਸ਼ਨ ਸਿੰਘ ਘੁੰਮਣ ਨੇ ਸਟੇਜ ਸੰਚਾਲਨ ਦੀ ਜਿੰਮੇਵਾਰੀ ਸੁਚੱਜਤਾ ਨਾਲ ਨਿਭਾਈ। ਡਾ. ਮਨਦੀਪ ਸਿੰਘ ਨੇ ਆਪਣੀ ਸਮੁੱਚੀ ਟੀਮ ਨਾਲ ਨਾਲ ਹੋਮਿਉਪੈਥਿਕ ਕੈਂਪ ਲਗਾਇਆ। ਜਿਸ ਦੌਰਾਨ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਪੰਥ ਪ੍ਰਸਿੱਧ ਕਥਾ ਵਾਚਕ ਬਾਬਾ ਰਾਜਿੰਦਰਪਾਲ ਸਿੰਘ ਨਾਭੇ ਵਾਲੇ, ਸੰਤ ਬਾਬਾ ਗੁਰਮੁੱਖ ਸਿੰਘ ਆਲੋਵਾਲ ਵਾਲੇ, ਸੰਤ ਬਾਬਾ ਵਿਸਾਖਾ ਸਿੰਘ, ਭਾਈ ਸੁਖਦੇਵ ਸਿੰਘ ਪਟਿਆਲਾ, ਸੰਤ ਬਾਬਾ ਈਸ਼ਰ ਸਿੰਘ, ਗੁਰਮਤਿ ਸੰਗੀਤਕ ਵਿਦਿਆਲਿਆ ਦੇ ਵਿਦਿਆਰਥੀ, ਭਾਈ ਲਵਪ੍ਰੀਤ ਸਿੰਘ, ਬੀਬੀ ਹਰਵਿੰਦਰ ਕੌਰ, ਕਰਮਜੀਤ ਸਿੰਘ ਕੋਛੜ ਪਟਿਆਲਾ ਸਮੇਤ ਹੋਰਨਾਂ ਨੇ ਹਾਜਰੀ ਭਰੀ।
ਪਿਛਲੀ ਖ਼ਬਰ ਪਿੰਡ ਸੀਲੋਂ ਕਲਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ਉੱਦਮਤਾ ਅਤੇ ਨਵੀਨਤਾ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।