ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਲਈ 586 ਲੱਖ ਰੁਪਏ ਦੀ ਗਰਾਂਟ ਜਾਰੀ
ਵਿਧਾਇਕ ਸੰਗੋਵਾਲ ਵਲੋਂ ਵਿਧਾਨ ਸਭਾ ਅੰਦਰ ਉਠਾਈ ਮੰਗ ਨੂੰ ਪਿਆ ਬੂਰ
ਡੇਹਲੋਂ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਕਸਬਾ ਡੇਹਲੋਂ ਵਿਖੇ ਸਥਿਤ ਹੈਲਥ ਕਮਿਊਨਿਟੀ ਸੈਂਟਰ ਨੂੰ ਅਪਗ੍ਰੇਡ ਕਰਨ ਲਈ ਸਮੇਤ ਅਧੂਰੀ ਇਮਾਰਤ ਦੀ ਪੂਰਤੀ ਲਈ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਵਿਚ ਉਠਾਈ ਜਾ ਰਹੀ ਮੰਗ ਨੂੰ ਉਸ ਸਮੇਂ ਬੂਰ ਪਿਆ, ਜਦੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਸਿਹਤ ਮੰਤਰੀ ਵਲੋਂ 586 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਕਰਯੋਗ ਹੈ ਕਿ ਹਲਕਾ ਗਿੱਲ ਅਧੀਨ ਪੈਂਦੇ ਕਸਬਾ ਡੇਹਲੋਂ ਦਾ ਇਹ ਕਮਿਊਨਿਟੀ ਹੈਲਥ ਸੈਂਟਰ ਇਲਾਕੇ ਦੇ ਕਰੀਬ 40 ਪਿੰਡਾਂ ਤੋਂ ਵੱਧ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦਾ ਆ ਰਿਹਾ ਹੈ।
ਗ
ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ। ਤਸਵੀਰ : ਸੋਨੀ ਗਿੱਲ
24-10-2026
ਡੇਹਲੋਂ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਕਸਬਾ ਡੇਹਲੋਂ ਵਿਖੇ ਸਥਿਤ ਹੈਲਥ ਕਮਿਊਨਿਟੀ ਸੈਂਟਰ ਨੂੰ ਅਪਗ੍ਰੇਡ ਕਰਨ ਲਈ ਸਮੇਤ ਅਧੂਰੀ ਇਮਾਰਤ ਦੀ ਪੂਰਤੀ ਲਈ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਵਿਚ ਉਠਾਈ ਜਾ ਰਹੀ ਮੰਗ ਨੂੰ ਉਸ ਸਮੇਂ ਬੂਰ ਪਿਆ, ਜਦੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਸਿਹਤ ਮੰਤਰੀ ਵਲੋਂ 586 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਕਰਯੋਗ ਹੈ ਕਿ ਹਲਕਾ ਗਿੱਲ ਅਧੀਨ ਪੈਂਦੇ ਕਸਬਾ ਡੇਹਲੋਂ ਦਾ ਇਹ ਕਮਿਊਨਿਟੀ ਹੈਲਥ ਸੈਂਟਰ ਇਲਾਕੇ ਦੇ ਕਰੀਬ 40 ਪਿੰਡਾਂ ਤੋਂ ਵੱਧ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦਾ ਆ ਰਿਹਾ ਹੈ। ਪਰ ਲੰਮੇ ਸਮੇਂ ਤੋਂ ਇਮਾਰਤ ਅਧੂਰੀ ਪਈ ਹੋਣ ਕਾਰਨ ਕਈ ਆਧੁਨਿਕ ਸਿਹਤ ਸਹੂਲਤਾਂ ਤੋਂ ਲੋਕ ਵਾਂਝੇ ਸਨ, ਜਿਸ ਦੀ ਪੂਰਤੀ ਲਈ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਸੀ। ਅੱਜ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਧਾਇਕ ਸੰਗੋਵਾਲ ਦੇ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਡੇਹਲੋਂ ਲਈ 25 ਸਤੰਬਰ 2026 ਨੂੰ 586 ਲੱਖ ਰੁਪਏ (5 ਕਰੋੜ 86 ਲੱਖ) ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਹਸਪਤਾਲ ਨੂੰ ਅਪਗ੍ਰੇਡ ਕਰ ਕੇ 30 ਬੈੱਡਾਂ ਸਮੇਤ ਆਧੁਨਿਕ ਭਰਪੂਰ ਸਹੂਲਤਾਂ ਵਾਲਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਸਪਤਾਲ ਵਿਚ ਲੋੜੀਂਦੀ ਮਸ਼ੀਨਰੀ ਅਤੇ ਹੋਰ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।