25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨਾਂ ਦੀਆਂ ਮੋਟਰਾਂ ਤੋਂ ਸਟਾਰਟਰ ਤੇ ਤਾਰਾਂ ਚੋਰੀ

ਕੁਹਾੜਾ, 24 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤਾਜ਼ਾ ਘਟਨਾ ਵਿਚ ਚੋਰਾਂ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕੀਮਤੀ ਸਾਮਾਨ ਚੋਰੀ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।

ਸਾਬਕਾ ਸਰਪੰਚ ਅਜਮੇਰ ਸਿੰਘ ਚੋਰੀ ਸੰਬੰਧੀ ਜਾਣਕਾਰੀ ਦੇਣ ਸਮੇਂ। ਤਸਵੀਰ : ਸੰਦੀਪ ਸਿੰਘ ਕੁਹਾੜਾ 25-10-2026
ਕੁਹਾੜਾ, 24 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੇ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤਾਜ਼ਾ ਘਟਨਾ ਵਿਚ ਚੋਰਾਂ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕੀਮਤੀ ਸਾਮਾਨ ਚੋਰੀ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਅਜਮੇਰ ਸਿੰਘ ਲਾਲੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਮੋਟਰ ’ਤੇ ਗਏ ਤਾਂ ਉਨ੍ਹਾਂ ਦੇਖਿਆ ਕਿ ਮੋਟਰ ਤੋਂ ਕੀਮਤੀ ਸਟਾਰਟਰ ਅਤੇ ਤਾਰਾਂ ਚੋਰੀ ਹੋ ਚੁੱਕੀਆਂ ਸਨ। ਇਸੇ ਤਰ੍ਹਾਂ ਜਗਵਿੰਦਰ ਸਿੰਘ ਭਿੰਦਾ ਦੀ ਮੋਟਰ ਤੋਂ ਵੀ ਚੋਰਾਂ ਵਲੋਂ ਸਟਾਰਟਰ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ। ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਦੋਵੇਂ ਮੋਟਰਾਂ ਤੋਂ ਕੁੱਲ ਮਿਲਾ ਕੇ 60 ਤੋਂ 70 ਹਜ਼ਾਰ ਦਾ ਨੁਕਸਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਹੁਣ ਖੇਤਾਂ ਵਿਚ ਲੱਗੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਸਾਮਾਨ ਦੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਤੇ ਖੇਤਾਂ ਵਿਚ ਪਏ ਕੀਮਤੀ ਸਾਮਾਨ ਦੀ ਸੁਰੱਖਿਆ ਦੀ ਚਿੰਤਾ ਬਣੀ ਰਹਿੰਦੀ ਹੈ। ਸਾਬਕਾ ਸਰਪੰਚ ਅਜਮੇਰ ਸਿੰਘ ਲਾਲੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਪੁਲਿਸ ਦੀ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਪਾਉਣ ਲਈ ਕੋਈ ਢੁਕਵਾਂ ਹੱਲ ਕੱਢਿਆ ਜਾਵੇ ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਬਹਾਲ ਹੋ ਸਕੇ ਅਤੇ ਕਿਸਾਨਾਂ ਨੂੰ ਹੋ ਰਹੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਕੂਲ... ਅਗਲੀ ਖ਼ਬਰ ਆਦਿਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।