25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਬਾ ਬਾਲਕ ਨਾਥ ਦੇ ਜਾਗਰਣ ਸਮਾਗਮ ’ਚ ਪ੍ਰਭੂ ਸ੍ਰੀ ਰਾਮਲੀਲ੍ਹਾ ਕਮੇਟੀ ਦੇ ਮੈਂਬਰਾਂ ਪੁੱਜੇ

ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੰਦਰ ਸਿੱਧ ਬਾਬਾ ਬਾਲਕ ਨਾਥ ਅਤੇ ਦੁਰਗਾ ਮਾਤਾ ਮੰਦਰ ਵੱਲੋਂ ਦਸਵਾਂ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਮੰਦਰ ਕਮੇਟੀ ਵੱਲੋਂ 22ਵੇਂ ਵਿਸ਼ਾਲ ਜਾਗਰਣ ਅਤੇ ਭੰਡਾਰੇ ਦਾ ਸਮਾਗਮ ਕੀਤਾ ਗਿਆ, ਜਿਸ ਵਿੱਚ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਲਗਵਾਈ ਅਤੇ ਬਾਬਾ ਬਾਲਕ ਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਬਾਬਾ ਬਾਲਕ ਨਾਥ ਜੀ ਦੇ ਜਾਗਰਣ ’ਚ ਪੁੱਜੇ ਪ੍ਰਭੂ ਸ੍ਰੀ ਰਾਮਲੀਲ੍ਹਾ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ : ਸੋਨੀ ਗਿੱਲ 25-10-2026
ਖੰਨਾ, 24 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮੰਦਰ ਸਿੱਧ ਬਾਬਾ ਬਾਲਕ ਨਾਥ ਅਤੇ ਦੁਰਗਾ ਮਾਤਾ ਮੰਦਰ ਵੱਲੋਂ ਦਸਵਾਂ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਮੰਦਰ ਕਮੇਟੀ ਵੱਲੋਂ 22ਵੇਂ ਵਿਸ਼ਾਲ ਜਾਗਰਣ ਅਤੇ ਭੰਡਾਰੇ ਦਾ ਸਮਾਗਮ ਕੀਤਾ ਗਿਆ, ਜਿਸ ਵਿੱਚ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਲਗਵਾਈ ਅਤੇ ਬਾਬਾ ਬਾਲਕ ਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪ੍ਰਭੂ ਸ਼੍ਰੀ ਰਾਮਲੀਲਾ ਕਮੇਟੀ (ਰਜਿ.) ਖੰਨਾ ਦੇ ਮੈਂਬਰਾਂ ਨੇ ਵੀ ਜਾਗਰਣ ਵਿੱਚ ਪਹੁੰਚ ਕੇ ਮੱਥਾ ਟੇਕਿਆ ਅਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ’ਤੇ ਮੰਦਰ ਕਮੇਟੀ ਦੇ ਮੌਂਟੀ ਸ਼ਾਹੀ ਵੱਲੋਂ ਪ੍ਰਭੂ ਸ਼੍ਰੀ ਰਾਮਲੀਲਾ ਕਮੇਟੀ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੰਦਰ ਕਮੇਟੀ ਨੇ ਖੰਨਾ ਵਿੱਚ ਰਾਮਲੀਲਾ ਦਾ ਸਫ਼ਲਤਾਪੂਰਵਕ ਸਮਾਗਮ ਕਰਵਾਉਣ, ਧਾਰਮਿਕ ਮਰਿਆਦਾਵਾਂ ਦੀ ਪਾਲਣਾ ਕਰਨ ਅਤੇ ਸਨਾਤਨ ਸੰਸਕ੍ਰਿਤੀ ਤੇ ਧਾਰਮਿਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਲਈ ਪ੍ਰਭੂ ਸ਼੍ਰੀ ਰਾਮਲੀਲਾ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਕਮੇਟੀ ਦੇ ਮੈਂਬਰਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸੇਵਾ, ਸਮਰਪਣ ਅਤੇ ਸ਼ਰਧਾ ਭਾਵਨਾ ਨਾਲ ਧਾਰਮਿਕ ਕਾਰਜ ਕਰਦੇ ਰਹਿਣ ਦਾ ਆਸ਼ੀਰਵਾਦ ਦਿੱਤਾ ਗਿਆ। ਕਮੇਟੀ ਦੇ ਪ੍ਰਧਾਨ ਸੁਬੋਧ ਮਿੱਤਲ ਨੇ ਕਿਹਾ ਕਿ ਇਸ ਤਰ੍ਹਾਂ ਦਾ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਧਾਰਮਿਕ ਤੇ ਸਮਾਜਿਕ ਕਾਰਜਾਂ ਨੂੰ ਹੋਰ ਵੀ ਉਤਸ਼ਾਹ ਨਾਲ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਨੇ ਮੰਦਰ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਨਾਤਨ ਧਰਮ ਦੀ ਸੇਵਾ ਕਰਨਾ, ਭਗਵਾਨ ਸ਼੍ਰੀ ਰਾਮ ਜੀ ਦੇ ਆਦਰਸ਼ਾਂ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਸਮਾਜ ਨੂੰ ਧਾਰਮਿਕ ਸੰਸਕਾਰਾਂ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਲੜਕੀਆਂ ਨੂੰ ਵਿਦਾਇਗੀ ਪਾਰਟੀ ਸੰਬੰਧੀ ਸਮਾਗਮ ਬਣਿਆ ਯਾਦਗਾਰੀ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਕੂਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।