26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਚੰਨੀ ਦਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੰਧਿਆ ਮੌਕੇ ਸਨਮਾਨ

ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੰਧਿਆ ਮੌਕੇ ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੂੰ ਭਗਵਾਨ ਵਾਲਮੀਕਿ ਮੰਦਰ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਸਥਾਨਕ ਵਾਲਮੀਕਿ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮਨਾਉਂਦੇ ਹੋਏ ਮੰਦਰ ਵਿਖੇ ਇੱਕ ਸੰਧਿਆ ਦਾ ਆਯੋਜਨ ਕੀਤਾ ਗਿਆ।

ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਦੀ ਫਾਇਲ ਫੋਟੋ। 26-10-2026
ਖੰਨਾ, 25 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੰਧਿਆ ਮੌਕੇ ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੂੰ ਭਗਵਾਨ ਵਾਲਮੀਕਿ ਮੰਦਰ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਸਥਾਨਕ ਵਾਲਮੀਕਿ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮਨਾਉਂਦੇ ਹੋਏ ਮੰਦਰ ਵਿਖੇ ਇੱਕ ਸੰਧਿਆ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਪ੍ਰਬੰਧਕ ਕਮੇਟੀ ਵਲੋਂ ਇਕਬਾਲ ਸਿੰਘ ਚੰਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀਆ ਸਿੱਖਿਆਵਾਂ ਅੱਜ ਵੀ ਬਹੁਤ ਵੱਡੀ ਅਹਿਮੀਅਤ ਰੱਖਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰ ਕੇ ਅਸੀਂ ਅਪਣਾ ਜੀਵਨ ਸੌਖਾ ਬਣਾ ਸਕਦੇ ਹਾਂ। ਇਸ ਮੌਕੇ ’ਤੇ ਮੰਦਰ ਕਮੇਟੀ ਦੇ ਪ੍ਰਧਾਨ ਰਾਜੀਵ ਕੁਮਾਰ, ਰਮੇਸ਼ ਕੁਮਾਰ ਸਹੋਤਾ, ਮਿਨੀ ਕੋਹਰਾ, ਅਜੀਤ ਸਿੰਘ ਖ਼ਾਲਸਾ, ਮੁਲਖ ਰਾਜ ਮਸ਼ਾਲ ਅਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਸਾਰੇ 117 ਹਲਕਿਆਂ ’ਚ ਘੱਟ ਗਿਣਤੀ ਤੈਅ ਕਰਦੇ ਹਨ ਹਾਰ-ਜਿੱਤ ਕਾਂਗਰਸ ਲੀਡਰਸ਼ਿਪ ਦੇਵੇ ਬਣਦਾ ਮਾਣ-ਸਤਿਕਾਰ-ਦਿਲਬ... ਅਗਲੀ ਖ਼ਬਰ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਦੇ ਵਿਚ ਹਲਕਾ ਪਾਇਲ ਦੇ ਪਿੰਡਾਂ ਵਿਚ ਫੂਕੇ ਗਏ ਝਾੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।