29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਇਆ

ਸਾਹਨੇਵਾਲ, 28 ਅਕਤੂਬਰ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਜ਼ਿੰਮੇਵਾਰ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਏ ਗਏ ਦਾ ਦ੍ਰਿਸ਼। ਤਸਵੀਰ : ਹਨੀ ਚਾਠਲੀ 29-10-2026
ਸਾਹਨੇਵਾਲ, 28 ਅਕਤੂਬਰ (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਜ਼ਿੰਮੇਵਾਰ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪੰਜਾਬੀ ਫ਼ਿਲਮ ਅਭਿਨੇਤਰੀ ਅਤੇ ਸਮਾਜ ਸੇਵਿਕਾ ਪ੍ਰੀਤੀ ਸਰੂਪ ਅਤੇ ਸਮਾਜ ਸੇਵਿਕਾ ਜਤਿੰਦਰ ਕੌਰ ਸੰਧੂ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਹ ਸੈਸ਼ਨ ਪ੍ਰੀਤੀ ਸਪਰੂ ਵਲੋਂ ਚਲਾਈ ਜਾ ਰਹੀ ਹੈ-ਮਾਂ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜੋ ਸਮਾਜ ਵਿਚ ਜਾਗਰੂਕਤਾ ਫੈਲਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਹੈ। ਪ੍ਰੀਤੀ ਸਪਰੂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ, ਸਕਾਰਾਤਮਿਕ ਸੋਚ ਅਪਣਾਉਣ ਅਤੇ ਆਪਣੇ ਭਵਿੱਖ ਪ੍ਰਤੀ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨਸ਼ੇ ਦੀ ਲਤ ਸਿਰਫ਼ ਵਿਅਕਤੀ ਨੂੰ ਹੀ ਨਹੀਂ, ਸਗੋਂ ਉਸ ਦੇ ਪਰਿਵਾਰ ਅਤੇ ਸਮੁੱਚੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਜਾਗਰੂਕਤਾ ਸੈਸ਼ਨ ਰਾਹੀਂ ਵਿਦਿਆਰਥੀਆਂ ਨੂੰ ਸੋਚ ਸਮਝ ਕੇ ਫ਼ੈਸਲੇ ਲੈਣ, ਗ਼ੈਰ ਸਿਹਤਮੰਦ ਆਦਤਾਂ ਤੋਂ ਬਚਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਨਿਰੰਤਰ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਨੇਜਾ ਅਤੇ ਡਾਇਰੈਕਟਰ ਸਵਾਤੀ ਅਨੇਜਾ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਖੁੱਲਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਹੀ ਚੋਣਾਂ ਅਤੇ ਚੰਗੀਆਂ ਆਦਤਾਂ ਹੀ ਉਨ੍ਹਾਂ ਲਈ ਸੁਰੱਖਿਅਤ, ਸਿਹਤਮੰਦ ਅਤੇ ਉੱਜਵਲ ਭਵਿੱਖ ਦਾ ਰਾਹ ਖੋਲ੍ਹਦੀਆਂ ਹਨ। ਸਕੂਲ ਡਾਇਰੈਕਟਰ ਸਵਾਤੀ ਅਨੇਜਾ ਨੇ ਮਹਿਮਾਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼ਕਤੀ ਸਕੂਲ ਦੋਰਾਹਾ ਦੀਆਂ ਖਿਡਾਰਨਾਂ ਨੇ ‘ਅਸਮਿਤਾ ਖੇਲੋ ਇੰਡੀਆ’ ਲੀਗ ਟੂਰਨਾਮੈਂਟ ਵਿਚ ਜਿੱਤੇ ਤਗਮੇ ਅਗਲੀ ਖ਼ਬਰ ਵਿਦਵਾਨ ਬ੍ਰਾਹਮਣ ‘ਪੁਜਾਰੀ ਸਭਾ’ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।