30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜੇ ਪੁਲਿਸ ਲਾਸ਼ਾਂ ਖੋਹਣ ਦੀ ਬਜਾਏ ਨਸ਼ਾ ਤਸਕਰਾਂ ਨੂੰ ਫੜਨ ਲਈ ਜ਼ੋਰ ਲਗਾਉਂਦੀ ਤਾਂ ਸ਼ਾਇਦ ਸੂਬਾ ਨਸ਼ਾ ਮੁਕਤ ਹੋ ਜਾਂਦਾ–ਮਨਜੋਤ ਸਿੰਘ ਡੇਹਲੋਂ

ਡੇਹਲੋਂ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ ਨੇ ਮਾਨਸਾ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ, ਜਿਸ ਦੇ ਰਾਜ ਅੰਦਰ ਆਮ ਲੋਕਾਂ ਨੂੰ ਸੁਖ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਮਨਜੋਤ ਸਿੰਘ ਡੇਹਲੋਂ ਨੇ ਮਾਨਸਾ ਅੰਦਰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨੌਜਵਾਨਾਂ, ਬਜ਼ੁਰਗਾਂ ਸਮੇਤ ਔਰਤਾਂ ਦੀ ਪੰਜਾਬ ਪੁਲਿਸ ਵਲੋਂ ਕੀਤੀ ਗਈ ਬੇਤਹਾਸ਼ਾ ਕੁੱਟਮਾਰ ਨੂੰ ਅਣਮਨੁੱਖੀ ਤਸ਼ੱਦਦ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਹਿ ਉੱਪਰ ਪੰਜਾਬ ਪੁਲਿਸ ਵਲੋਂ ਲੋਕਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਕਾਰਨ ਲੋਕਾਂ ਅੰਦਰ ਭਾਰੀ ਰੋਸ ਤੇ ਸਹਿਮ ਹੈ, ਕਿਉਂਕਿ ਸੂਬੇ ਦੇ ਲੋਕ ਭਗਵੰਤ ਮਾਨ ਦੇ ਰਾਜ ਨੂੰ ਹੁਣ ਕਾਲੇ ਦੌਰ ਨਾਲ ਜੋੜ ਕੇ ਦੇਖਣ ਲੱਗੇ ਹਨ।

ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ। 30-10-2026
ਡੇਹਲੋਂ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ ਨੇ ਮਾਨਸਾ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ, ਜਿਸ ਦੇ ਰਾਜ ਅੰਦਰ ਆਮ ਲੋਕਾਂ ਨੂੰ ਸੁਖ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਮਨਜੋਤ ਸਿੰਘ ਡੇਹਲੋਂ ਨੇ ਮਾਨਸਾ ਅੰਦਰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨੌਜਵਾਨਾਂ, ਬਜ਼ੁਰਗਾਂ ਸਮੇਤ ਔਰਤਾਂ ਦੀ ਪੰਜਾਬ ਪੁਲਿਸ ਵਲੋਂ ਕੀਤੀ ਗਈ ਬੇਤਹਾਸ਼ਾ ਕੁੱਟਮਾਰ ਨੂੰ ਅਣਮਨੁੱਖੀ ਤਸ਼ੱਦਦ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਹਿ ਉੱਪਰ ਪੰਜਾਬ ਪੁਲਿਸ ਵਲੋਂ ਲੋਕਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਕਾਰਨ ਲੋਕਾਂ ਅੰਦਰ ਭਾਰੀ ਰੋਸ ਤੇ ਸਹਿਮ ਹੈ, ਕਿਉਂਕਿ ਸੂਬੇ ਦੇ ਲੋਕ ਭਗਵੰਤ ਮਾਨ ਦੇ ਰਾਜ ਨੂੰ ਹੁਣ ਕਾਲੇ ਦੌਰ ਨਾਲ ਜੋੜ ਕੇ ਦੇਖਣ ਲੱਗੇ ਹਨ। ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ ਨੇ ਕਿਹਾ ਕਿ ਪੰਜਾਬ ਅੰਦਰ ਪੁਲਿਸ ਦਾ ਗੁੰਡਾ ਰਾਜ ਹੈ, ਜਿਸ ਅੰਦਰ ਸਾਰੇ ਵਰਗਾਂ ਦੇ ਲੋਕ ਦੁਖੀ ਹੋਏ ਹਨ। ਪਰ ਪੰਜਾਬ ਪੁਲਿਸ ਸਿਰਫ਼ ਆਪਣੇ ਸਿਆਸੀ ਅਕਾਵਾਂ ਨੂੰ ਖ਼ੁਸ਼ ਕਰਨ ਲਈ ਆਮ ਲੋਕਾਂ ਤੇ ਅਣਮਨੁੱਖੀ ਤਸ਼ੱਦਦ ਢਾਹ ਰਹੀ ਹੈ, ਜਿਸ ਦਾ ਜਵਾਬ ਸੂਬੇ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਚਲਦਾ ਕਰ ਕੇ ਦੇਣਗੇ।ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਡੇਹਲੋਂ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਲੋਕਾਂ ਨੂੰ ਕੁੱਟਣ ਅਤੇ ਲਾਸ਼ਾਂ ਖੋਹਣ ਦੀ ਬਜਾਇ ਨਸ਼ਾ ਤਸਕਰਾਂ ਨੂੰ ਫੜਨ ਲਈ ਐਨਾ ਜ਼ੋਰ ਲਗਾਉਂਦੀ ਤਾਂ ਸ਼ਾਇਦ ਸੂਬਾ ਨਸ਼ਾ ਮੁਕਤ ਹੋ ਜਾਂਦਾ ਅਤੇ ਸੂਬੇ ਦੀ ਜ਼ਬਾਨੀ ਨੂੰ ਬਚਾਇਆ ਜਾ ਸਕਦਾ ਸੀ। ਯੂਥ ਵਿੰਗ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਨਿੱਤ ਦਿਨ ਵਾਪਰਦੀਆਂ ਘਟਨਾਵਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ, ਪਰ ਪੰਜਾਬ ਦੇ ਸੱਤਾਧਾਰੀ ਝੂਠੀਆਂ ਗੱਲਾਂ ਕਰ ਕੇ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਵਿਚ ਲੱਗੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸਾਰੇ ਵਰਗਾਂ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ’ਤੇ ਪਹਿਰਾ ਦੇਣਗੇ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਪੂਰੀ ਤਰਾਂ ਨਸ਼ਾ ਮੁਕਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜਾਂ ਦੀ ਮੀਟਿੰਗ ਸਮੇਂ ਜਸਕਰਨ ਦਿਓਲ ਨੇ ਹਲਕਾ ਦਾਖਾ ਦਾ ਰਿਪੋਰਟ ਕਾਰਡ ਕੀਤਾ ਪੇਸ਼ ਅਗਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।