01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਰੈਲੀ ’ਚ ‘ਆਪ’ ਦਾ ਦੋਗਲਾ ਚਿਹਰਾ ਨੰਗਾ ਕਰਨਗੇ-ਗਿੱਲ ਬੇਰਕਲਾਂ

ਮਲੌਦ, 31 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਬਲਾਕ ਮਲੌਦ ਅਧੀਨ ਆਉਂਦੇ ਪਿੰਡਾਂ ਵਿਚ ਰਾਹੁਲ ਗਾਂਧੀ ਦੀ 4 ਨਵੰਬਰ ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਤਿਹਾਸਿਕ ਰੈਲੀ ਨੂੰ ਲੈ ਕੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਪਿੰਡ ਚੋਮੋਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਜਨਤਾ ਸਾਹਮਣੇ ਨੰਗਾ ਕੀਤਾ ਜਾਵੇਗਾ।

ਅਜੀਤ ਡੈਸਕ 01-11-2026
ਮਲੌਦ, 31 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਬਲਾਕ ਮਲੌਦ ਅਧੀਨ ਆਉਂਦੇ ਪਿੰਡਾਂ ਵਿਚ ਰਾਹੁਲ ਗਾਂਧੀ ਦੀ 4 ਨਵੰਬਰ ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਤਿਹਾਸਿਕ ਰੈਲੀ ਨੂੰ ਲੈ ਕੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਪਿੰਡ ਚੋਮੋਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਜਨਤਾ ਸਾਹਮਣੇ ਨੰਗਾ ਕੀਤਾ ਜਾਵੇਗਾ। ਰਾਹੁਲ ਗਾਧੀ ਝੂਠੇ ਇਨਕਲਾਬੀਆਂ ਦੇ ਕਾਲੇ ਕਾਰਨਾਮੇ ਅਤੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਦੇ ਸਰਕਾਰ ਦੀਆਂ ਨਾਕਾਮੀਆਂ ’ਤੇ ਸਰਕਾਰ ਨੂੰ ਘੇਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਲੈਕਸ ਬੋਰਡ ਲਗਾ ਕੇ ਪੰਜਾਬ ਦੇ ਲੋਕਾ ਨੂੰ ਦੱਸਣਾ ਪੈਂਦਾ ਹੈ ਕਿ ਮੁੱਖ ਮੰਤਰੀ ਇਮਾਨਦਾਰ ਹੈ, ਪਰ ਜੇਕਰ ਉਹ ਵਾਕਿਆ ਹੀ ਇਮਾਨਦਾਰ ਹੁੰਦੇ ਤਾਂ ਉਨ੍ਹਾਂ ਨੂੰ ਫਲੈਕਸਾਂ ਲਗਾ ਕੇ ਪੰਜਾਬ ਦੇ ਲੋਕਾਂ ਨੂੰ ਇਹ ਦੱਸਣਾ ਨਾ ਪੈਂਦਾ। ਇਸ ਮੌਕੇ ਜਸਪਾਲ ਸਿੰਘ ਪਾਲਾ ਚੋਮੋਂ ਜਨਰਲ ਸਕੱਤਰ, ਪ੍ਰਿਥੀ ਸਿੰਘ ਸੀਨੀਅਰ ਕਾਂਗਰਸੀ ਆਗੂ, ਜਗਦੇਵ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਹਰਬੰਸ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਸਕੂਲ ਵਿਚ ਸ਼ਾਨਦਾਰ ਸਮਾਗਮ ਅਗਲੀ ਖ਼ਬਰ ਗਿਆਸਪੁਰਾ ਨੂੰ ਹਲਕਾ ਪਾਇਲ ਤੋਂ ਦੂਜੀ ਵਾਰ ਟਿਕਟ ਮਿਲਣ ’ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲ ਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।