02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਸਾਹਨੇਵਾਲ ’ਚ ਹੋਣ ਵਾਲੀ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗ

ਕੁਹਾੜਾ, 1 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਭਾਗਪੁਰ ਵਿਖੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਵਿਖੇ ਹੋਣ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਬਕਾ ਮੰਤਰੀ ਢਿੱਲੋਂ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਮਾਮਲਿਆਂ ਅਤੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ ।

ਅਜੀਤ ਡੈਸਕ 02-11-2026
ਕੁਹਾੜਾ, 1 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਭਾਗਪੁਰ ਵਿਖੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਵਿਖੇ ਹੋਣ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਬਕਾ ਮੰਤਰੀ ਢਿੱਲੋਂ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਮਾਮਲਿਆਂ ਅਤੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਮੌਕੇ ਸਾਬਕਾ ਮੰਤਰੀ ਢਿੱਲੋਂ ਨੇ ਦੱਸਿਆ ਕਿ 19 ਨਵੰਬਰ ਨੂੰ ਸਵੇਰੇ 10 ਵਜੇ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਹੀਰਾਂ ਵਿਖੇ ਸਥਿਤ ਪੈਲੇਸ ਵਿਚ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਨੂੰ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਮੀਟਿੰਗ ਵਿਚ ਸਾਬਕਾ ਮੰਤਰੀ ਢਿੱਲੋਂ ਵਲੋਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਬੀਬੀਆਂ ਤੇ ਭੈਣਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਜਥੇਦਾਰ ਰਣਜੀਤ ਸਿੰਘ ਮੰਗਲੀ, ਸਰਪੰਚ ਗਗਨਦੀਪ ਸਿੰਘ ਢਿੱਲੋਂ, ਸਰਕਲ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ, ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਸਰਕਲ ਕੁਹਾੜਾ ਦੇ ਪ੍ਰਧਾਨ ਅਵਤਾਰ ਸਿੰਘ, ਵਪਾਰ ਵਿੰਗ ਦੇ ਵਿਜੇ ਸੈਣੀ, ਮਨਦੀਪ ਸਿੰਘ ਗਰਚਾ, ਸਾਬਕਾ ਸਰਪੰਚ ਅਜਮੇਰ ਸਿੰਘ ਲਾਲੀ, ਜਗਤਾਰ ਸਿੰਘ ਢਿੱਲੋਂ, ਚਰਨਜੀਤ ਸਿੰਘ ਪੰਧੇਰ, ਸਾਬਕਾ ਸਰਪੰਚ ਤੇਜ ਸਿੰਘ ਗਰਚਾ, ਐਡਵੋਕੇਟ ਮਨਦੀਪ ਸਿੰਘ ਸਾਹਨੀ ਜਗਨ ਸਿੰਘ ਜੱਗਾ, ਰਾਜ ਸਿੰਘ ਲੱਖੋਵਾਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਹਾਈਟੈਕ ਖੇਤੀ ਲਈ ਸਬਸਿਡੀ ਵਧਾ ਕੇ 75 ਪ੍ਰਤੀਸ਼ਤ ਕਰਾਂਗੇ- ਸੁਖਬੀਰ ਮੁਸ਼ਕਾਬਾਦ ’ ਚ ਕਿਸਾਨਾਂ ਨਾਲ... ਅਗਲੀ ਖ਼ਬਰ ਟੋਭੇ ’ਚੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਨਵਾਂ ਮੋੜ, ਪੁਲਿਸ ਨੇ ਦੋਸਤ ਨੂੰ ਕਤਲ ਕਰਨ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।