03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਹੋਣ ਵਾਲੀ ਰੈਲੀ ਪੰਜਾਬ ਦੀ ਸਿਆਸਤ ’ਚ ਨਵਾਂ ਅਧਿਆਇ ਸ਼ੁਰੂ ਕਰੇਗੀ- ਰਾਜਾ ਗਿੱਲ

ਸਮਰਾਲਾ, 2 ਨਵੰਬਰ (ਕੁਲਵਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ 4 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੇ ਸਬੰਧ ਵਿਚ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਹਲਕਾ ਸਮਰਾਲਾ ਦੇ ਪਿੰਡ ਬੰਬ ਵਿਖੇ ਬਲਵਿੰਦਰ ਸਿੰਘ ਬੰਬ ਚੇਅਰਮੈਨ ਐੱਸ.

ਅਜੀਤ ਡੈਸਕ 03-11-2026
ਸਮਰਾਲਾ, 2 ਨਵੰਬਰ (ਕੁਲਵਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ 4 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੇ ਸਬੰਧ ਵਿਚ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਹਲਕਾ ਸਮਰਾਲਾ ਦੇ ਪਿੰਡ ਬੰਬ ਵਿਖੇ ਬਲਵਿੰਦਰ ਸਿੰਘ ਬੰਬ ਚੇਅਰਮੈਨ ਐੱਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ, ਸਾਬਕਾ ਸਰਪੰਚ ਸੂਰਤ ਸਿੰਘ ਸੰਧੂ ਤੇ ਯੂਥ ਕਾਂਗਰਸੀ ਆਗੂ ਹਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ ਅਤੇ ਆਉਂਦੀਆਂ ਵਿਧਾਨ ਦੀਆਂ ਚੋਣਾ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਰੈਲੀ ਦਾ ਵੱਡਾ ਇਕੱਠ ਆਉਣ ਵਾਲੀ ਕਾਂਗਰਸ ਦੀ ਸਰਕਾਰ ’ਤੇ ਮੋਹਰ ਲਗਾਉਣਗੇ। ਇਸ ਮੌਕੇ ਹਰਚੰਦ ਸਿੰਘ ਮਲਿਕਪੁਰ ਪੀ. ਏ., ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਸੰਧੂ, ਚੇਅਰਮੈਨ ਕੇਸਰ ਸਿੰਘ ਬੰਬ, ਰਣਜੀਤ ਸਿੰਘ ਸੰਧੂ, ਜਗਦੀਪ ਸਿੰਘ ਜੱਗੀ ਸੰਧੂ, ਸੁਖਪਾਲ ਸਿੰਘ ਪਾਲੀ ਸੰਧੂ, ਗੁਰਪ੍ਰੀਤ ਸਿੰਘ ਗੋਪੀ ਸੰਧੂ, ਗੁਰਵਿੰਦਰ ਸਿੰਘ ਸੰਧੂ ਤੇ ਹੋਰ ਹਾਜ਼ਰ ਸਨ। 02 ਖੰਨਾ28
ਪਿਛਲੀ ਖ਼ਬਰ ਏ. ਐੱਸ. ਕਾਲਜ ਆਫ਼ ਐਜੂਕੇਸ਼ਨ ’ਚ ਔਰਤਾਂ ਦੀ ਸਿਹਤ ’ਤੇ ਜਾਗਰੂਕਤਾ ਭਾਸ਼ਨ ਕਰਵਾਇਆ ਅਗਲੀ ਖ਼ਬਰ ਅਨਾਜ ਮੰਡੀ ਮਾਛੀਵਾੜਾ ’ਚ ਹੁਣ ਤੱਕ 12.10 ਲੱਖ ਕੁਇੰਟਲ ਝੋਨੇ ਦੀ ਹੋਈ ਖ਼ਰੀਦ ਬਾਸਮਤੀ ਦੀ ਖ਼ਰੀਦ ਦਾ ਅੰਕੜਾ 1.08 ਲੱਖ ਕੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।