03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਾਗਪੁਰ ਪਿੰਡ ਦੇ ਛੱਪੜ ਦੇ ਵਿਕਾਸ ਨੂੰ ਮਿਲੀ ਨਵੀਂ ਦਿੱਖ ਜੁਝਾਰ ਗਰੁੱਪ ਨੇ ਸੀ. ਐੱਸ. ਆਰ. ਫ਼ੰਡ ਤਹਿਤ ਕੀਤਾ 1.40 ਕਰੋੜ ਦਾ ਉਪਰਾਲਾ- ਢਿੱਲੋਂ

ਕੁਹਾੜਾ, 2 ਨਵੰਬਰ (ਸੰਦੀਪ ਸਿੰਘ ਕੁਹਾੜਾ)- ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਗਪੁਰ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਅਤੇ ਵਾਤਾਵਰਨ ਦੀ ਸੰਭਾਲ ਦੇ ਮਕਸਦ ਨਾਲ ਛੱਪੜ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਪ੍ਰੋਜੈਕਟ ਮੁਕੰਮਲ ਹੋ ਗਿਆ ਹੈ। ਇਸ ਮੌਕੇ ਸਰਪੰਚ ਗਗਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਾਣੀ ਦੇ ਨਿਕਾਸੀ ਦੀ ਸਮੱਸਿਆ ਪੇਸ਼ ਆ ਰਹੀ ਸੀ, ਜੋ ਮਸਲਾ ਪਿੰਡ ਵਾਸੀਆਂ ਵਲੋਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਸਾਬਕਾ ਮੰਤਰੀ ਢਿੱਲੋਂ ਵਲੋਂ ਜੁਝਾਰ ਗਰੁੱਪ ਨਾਲ ਰਾਬਤਾ ਕਾਇਮ ਕਰ ਕੇ (ਸੀ.

ਅਜੀਤ ਡੈਸਕ 03-11-2026
ਕੁਹਾੜਾ, 2 ਨਵੰਬਰ (ਸੰਦੀਪ ਸਿੰਘ ਕੁਹਾੜਾ)- ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਗਪੁਰ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਅਤੇ ਵਾਤਾਵਰਨ ਦੀ ਸੰਭਾਲ ਦੇ ਮਕਸਦ ਨਾਲ ਛੱਪੜ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਪ੍ਰੋਜੈਕਟ ਮੁਕੰਮਲ ਹੋ ਗਿਆ ਹੈ। ਇਸ ਮੌਕੇ ਸਰਪੰਚ ਗਗਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਾਣੀ ਦੇ ਨਿਕਾਸੀ ਦੀ ਸਮੱਸਿਆ ਪੇਸ਼ ਆ ਰਹੀ ਸੀ, ਜੋ ਮਸਲਾ ਪਿੰਡ ਵਾਸੀਆਂ ਵਲੋਂ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਸਾਬਕਾ ਮੰਤਰੀ ਢਿੱਲੋਂ ਵਲੋਂ ਜੁਝਾਰ ਗਰੁੱਪ ਨਾਲ ਰਾਬਤਾ ਕਾਇਮ ਕਰ ਕੇ (ਸੀ. ਐੱਸ. ਆਰ.) ਫ਼ੰਡ ਤਹਿਤ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਲਗਪਗ ਤਿੰਨ ਮਹੀਨਿਆਂ ਵਿਚ ਮੁਕੰਮਲ ਕਰਵਾਇਆ ਗਿਆ। ਪ੍ਰੋਜੈਕਟ ਦੇ ਉਦਘਾਟਨ ਮੌਕੇ ਸ਼ਰਨਜੀਤ ਸਿੰਘ ਢਿੱਲੋਂ ਨੇ ਜੁਝਾਰ ਗਰੁੱਪ ਅਤੇ ਕੰਪਨੀ ਦੇ ਹੈੱਡ ਗੁਰਦੀਪ ਸਿੰਘ ਜੁਝਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਲ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਜੈਕਟ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਗਗਨਦੀਪ ਸਿੰਘ ਢਿੱਲੋਂ, ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਛੱਪੜ ਦਾ ਨਵੀਨੀਕਰਨ ਕਰਵਾਉਣ ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਸਿਮਰਜੀਤ ਸਿੰਘ ਢਿੱਲੋਂ ਯੂਥ ਆਗੂ, ਸੁਰਿੰਦਰ ਸਿੰਘ ਸੰਧੂ, ਮੇਵਾ ਸਿੰਘ ਸੰਧੂ, ਸਚਿਨਪ੍ਰੀਤ ਸਿੰਘ ਖਹਿਰਾ, ਕੇਸਰ ਸਿੰਘ, ਗੁਰਲਾਲ ਸਿੰਘ, ਗੁਰਿੰਦਰ ਸਿੰਘ ਬਾਵਾ, ਵਿਜੇ ਸੈਣੀ, ਅਵਤਾਰ ਸਿੰਘ ਕੁਹਾੜਾ, ਅਮਨਦੀਪ ਸਿੰਘ ਪੀ. ਏ. ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਸ਼ਮੂਲੀਅਤ ਕੀਤੀ ਗਈ।
ਪਿਛਲੀ ਖ਼ਬਰ ਸੁਰਖਾਬ ਦੀ ਪੁਸਤਕ ‘ਵੈਤਰਨੀ’ ਨੂੰ ਡਾ. ਸੁਰਜੀਤ ਪਾਤਰ ਯੁਵਾ ਸਾਹਿਤ ਪੁਰਸਕਾਰ-2026 ਮਿਲਿਆ ਅਗਲੀ ਖ਼ਬਰ ਦਿਆਲਪੁਰਾ ਹੀ ਅਗਲੇ ਵਿਧਾਇਕ ਹੋਣਗੇ ਤੇ ਜਿੱਤ ਦਾ ਫ਼ਰਕ ਪਹਿਲਾਂ ਨਾਲੋਂ ਵੀ ਜ਼ਿਆਦਾ ਹੋਵੇਗਾ- ਰਾਠੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।