03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਇਤਿਹਾਸਿਕ ਟੂਰ ਲਗਾਇਆ

ਮਾਛੀਵਾੜਾ ਸਾਹਿਬ, 3 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੈਡੋਂ ਬੇਟ ਦੇ ਐੱਮ. ਡੀ.

ਅਜੀਤ ਡੈਸਕ 04-11-2026
ਮਾਛੀਵਾੜਾ ਸਾਹਿਬ, 3 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੈਡੋਂ ਬੇਟ ਦੇ ਐੱਮ. ਡੀ. ਹਰਪਾਲ ਕੌਰ ਦੀ ਰਹਿਨੁਮਾਈ ਹੇਠ ਇਤਿਹਾਸਿਕ ਟੂਰ ਲਗਾਇਆ ਗਿਆ। ਇਸ ਵਿਚ ਵਿਦਿਆਰਥੀਆਂ ਨੂੰ ਧਾਰਮਿਕ ਸਥਾਨਾਂ ਦੀ ਦਰਸ਼ਨ ਕਰਵਾਏ ਗਏ। ਬੱਚਿਆਂ ਨੂੰ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ, ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ, ਗੁਰਦੁਆਰਾ ਸਾਹਿਬ ਬਾਬਾ ਬਕਾਲਾ ਜੀ, ਸ਼ਹੀਦਾਂ ਸਾਹਿਬ ਬਾਬਾ ਦੀਪ ਸਿੰਘ ਜੀ ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬਾਘਾ ਬਾਰਡਰ ਅਟਾਰੀ ਵਿਖੇ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਸ਼ਾਮ ਦੀ ਪਰੇਡ ਦੇਖ ਕੇ ਆਨੰਦ ਮਾਣਿਆ। ਦੂਸਰੇ ਦਿਨ ਵਿਦਿਆਰਥੀਆਂ ਨੂੰ ਇਤਿਹਾਸਿਕ ਸਥਾਨ ਜ਼ਿਲਿ੍ਹਆਂਵਾਲਾ ਬਾਗ਼ ਦਿਖਾਇਆ ਗਿਆ ਅਤੇ ਐੱਮ. ਡੀ. ਹਰਪਾਲ ਕੌਰ ਵਲੋਂ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਵਾਪਸੀ ਸਮੇਂ ਵਿਦਿਆਰਥੀਆਂ ਨੂੰ ਹਵੇਲੀ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬੰਤ ਸਿੰਘ, ਦਵਿੰਦਰ ਸਿੰਘ (ਡੀ. ਪੀ.), ਅਜੇ ਕੁਮਾਰ, ਜੋਤੀ ਰਾਣੀ, ਰਮਨਦੀਪ ਕੌਰ ਤੇ ਅੰਮ੍ਰਿਤਪਾਲ ਕੌਰ ਵੀ ਸ਼ਾਮਲ ਸਨ।
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਹੋਈ ਅਗਲੀ ਖ਼ਬਰ ਸੂਬੇਦਾਰ ਰਜਿੰਦਰ ਸਿੰਘ ਸੇਵਾ ਮੁਕਤੀ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।