05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫੱਲੇਵਾਲ ਸਕੂਲ ਵਿਖੇ ਇੰਟਰ-ਹਾਊਸ ਫੁੱਟਬਾਲ ਮੁਕਾਬਲੇ ਕਰਵਾਏ

ਅਹਿਮਦਗੜ੍ਹ, 4 ਨਵੰਬਰ (ਰਵਿੰਦਰ ਪੁਰੀ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਵਿਦਿਆਰਥੀਆਂ ’ਚ ਖੇਡਾਂ ਪ੍ਰਤੀ ਰੁਚੀ, ਟੀਮ ਭਾਵਨਾ ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇੰਟਰ-ਹਾਊਸ ਫੁੱਟਬਾਲ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਚਾਰ ਹਾਊਸਾਂ-ਐਵਰੈਸਟ ਹਾਊਸ, ਸ਼ਿਵਾਲਿਕ ਹਾਊਸ, ਨੀਲਗਿਰੀ ਹਾਊਸ ਤੇ ਹੇਮਕੁੰਟ ਹਾਊਸ ਦੀਆਂ ਟੀਮਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 05-11-2026
ਅਹਿਮਦਗੜ੍ਹ, 4 ਨਵੰਬਰ (ਰਵਿੰਦਰ ਪੁਰੀ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਵਿਦਿਆਰਥੀਆਂ ’ਚ ਖੇਡਾਂ ਪ੍ਰਤੀ ਰੁਚੀ, ਟੀਮ ਭਾਵਨਾ ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇੰਟਰ-ਹਾਊਸ ਫੁੱਟਬਾਲ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਚਾਰ ਹਾਊਸਾਂ-ਐਵਰੈਸਟ ਹਾਊਸ, ਸ਼ਿਵਾਲਿਕ ਹਾਊਸ, ਨੀਲਗਿਰੀ ਹਾਊਸ ਤੇ ਹੇਮਕੁੰਟ ਹਾਊਸ ਦੀਆਂ ਟੀਮਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਮੈਚ ਬਹੁਤ ਹੀ ਦਿਲਚਸਪ ਅਤੇ ਰੋਮਾਂਚਕ ਰਹੇ। ਚਾਰਾਂ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਕਲਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਖੇਡਦੇ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੁਕਾਬਲੇ ਵਿਚ ਐਵਰੈਸਟ ਹਾਊਸ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਵਲੋਂ ਜੇਤੂ ਟੀਮ ਨੂੰ ਵਧਾਈ ਦਿੱਤੀ ਗਈ ਅਤੇ ਬਾਕੀ ਸਾਰੀਆਂ ਟੀਮਾਂ ਦੇ ਖਿਡਾਰੀਆਂ ਦੀ ਵੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਡਾਇਰੈਕਟਰ ਗੁਰਮਤਪਾਲ ਸਿੰਘ ਵਾਲੀਆ, ਡਾਇਰੈਕਟਰ ਰਮਨਪ੍ਰੀਤ ਕੌਰ ਵਾਲੀਆ ਤੇ ਪ੍ਰਿੰਸੀਪਲ ਦਲਜੀਤ ਕੌਰ ਔਲਖ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤਰ੍ਹਾਂ ਇਹ ਮੁਕਾਬਲਾ ਖੇਡ ਭਾਵਨਾ ਤੇ ਉਤਸ਼ਾਹ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। 04 ਖੰਨਾ18
ਪਿਛਲੀ ਖ਼ਬਰ ਗੁਲਜ਼ਾਰ ਆਫ਼ ਇੰਸਟੀਚਿਊਸ਼ਨਜ਼ ਵਿਖੇ ਐਨ. ਸੀ. ਸੀ. ਦੇ ਕਮਾਂਡਿੰਗ ਅਫ਼ਸਰ ਵਲੋਂ ਦੌਰਾ ਤੇ ਕੈਡੇਟਾਂ ਨਾਲ ਮੁਲਾਕਾਤ ਅਗਲੀ ਖ਼ਬਰ ਸਿੱਖ ਕੌਮ ਤੇ ਪੰਜਾਬੀਆਂ ਨੂੰ ਸੋਚਣਾ ਪਵੇਗਾ ਕਿ ‘ਸ਼੍ਰੀ ਅਕਾਲ ਤਖ਼ਤ ਸਾਹਿਬ’ ਮਹਾਨ ਹੈ ਜਾਂ ‘ਪਰਿਵਾਰਵਾਦ’- ਜਥੇਦਾਰ ਕੱਦੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।