06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਹਰੀ ਦੀਵਾਲੀ ਮਨਾਈ

ਜੋਧਾਂ, 5 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਨੇੜਲੇ ਪਿੰਡ ਨਾਰੰਗਵਾਲ ਦੇ ਨਾਮਵਰ ਅਦਾਰੇ ਦ੍ਰਿਸ਼ਟੀ ਡਾ. ਆਰ.

ਅਜੀਤ ਡੈਸਕ 06-11-2026
ਜੋਧਾਂ, 5 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਨੇੜਲੇ ਪਿੰਡ ਨਾਰੰਗਵਾਲ ਦੇ ਨਾਮਵਰ ਅਦਾਰੇ ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਤੀਜੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਬੜੇ ਹੀ ਉਤਸ਼ਾਹ, ਉਮੰਗ ਅਤੇ ਚਾਅ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੇ ‘ਹਰੀ ਦੀਵਾਲੀ’ (ਗਰੀਨ ਦੀਵਾਲੀ) ਮਨਾਉਣ ਦਾ ਸੁਨੇਹਾ ਦਿੱਤਾ। ਸਮੇਂ ਦੀ ਮੁੱਖ ਲੋੜ ਨੂੰ ਸਮਝਦਿਆਂ ਸਾਰਿਆਂ ਨੂੰ ਪਟਾਕਿਆਂ ਤੋਂ ਤੌਬਾ ਕਰਨ ਅਤੇ ਵਾਤਾਵਰਨ ਨੂੰ ਜ਼ਹਿਰੀਲੇ ਪ੍ਰਦੂਸ਼ਣ ਤੋਂ ਮੁਕਤ ਰੱਖਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਮੌਕੇ ਬੱਚਿਆਂ ਵਲੋਂ ਪੜ੍ਹੀਆਂ ਗਈਆਂ ਕਵਿਤਾਵਾਂ ਨੇ ਵੀ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗਦਿਆਂ ਆਪਸੀ ਪਿਆਰ, ਭਾਈਚਾਰਕ ਏਕਤਾ ਅਤੇ ਖ਼ੁਸ਼ੀਆਂ ਵੰਡਣ ਦਾ ਸੁਨੇਹਾ ਦਿੱਤਾ। ਇਸ ਸਮਾਗਮ ਦਾ ਸਭ ਤੋਂ ਵੱਡਾ ਅਤੇ ਖਿੱਚ ਦਾ ਕੇਂਦਰ ‘ਗੋਲਕ ਤੋੜ ਸਮਾਰੋਹ’ ਰਿਹਾ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਨੇਕ ਕਾਰਜਾਂ ਲਈ ਆਪਣੀ ਗੋਲਕ ਦੀ ਬੱਚਤ ਦਾ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਮਨੀਸ਼ਾ ਗੰਗਵਾਰ ਨੇ ਬੱਚਿਆਂ ਦੇ ਅਥਾਹ ਆਤਮ-ਵਿਸ਼ਵਾਸ ਅਤੇ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਬੱਚਿਆਂ ਨੂੰ ਅਜਿਹੇ ਸਮਾਜ ਸੇਵੀ ਤੇ ਵਾਤਾਵਰਨ ਪੱਖੀ ਕਾਰਜਾਂ ਵਿਚ ਹਮੇਸ਼ਾ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਸਿਆੜ੍ਹ ਵਿਖੇ ਸਾਬਕਾ ਡੀ. ਜੀ. ਪੀ. ਗੁਰਦਿਆਲ ਸਿੰਘ ਵਲੋਂ ਬੱਚਿਆਂ ਨੂੰ ਟਰੈਕ ਸੂਟ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।