ਨਾਜਾਇਜ਼ ਸੰਬੰਧ ਹੋਣ ਦੇ ਸ਼ੱਕ ’ਚ ਪਤੀ ਨੇ ਬਾਲੇ ਮਾਰ ਕੇ ਕੀਤਾ ਨੌਜਵਾਨ ਦਾ ਕਤਲ ਮੁੱਖ ਮੁਲਜ਼ਮ ਗ੍ਰਿਫ਼ਤਾਰ, ਛੋਟੇ ਭਰਾ ਦੀ ਭਾਲ ਜਾਰੀ
ਸਮਰਾਲਾ, 9 ਨਵੰਬਰ (ਗੋਪਾਲ ਸੋਫਤ)–ਸਮਰਾਲਾ ਥਾਣੇ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਜੋਂ ਇਕ ਪਤੀ ਵਲੋਂ ਆਪਣੇ ਭਰਾ ਨਾਲ ਮਿਲ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮਿਲੀ ਅਨੁਸਾਰ ਸਥਾਨਕ ਪੁਲਿਸ ਨੂੰ ਪਿੰਡ ਭੌਰਲਾ ਵਿਖੇ ਦੋ ਭਰਾਵਾਂ ਵਲੋਂ ਮਿਲ ਕੇ ਇਕ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਨ ਦੀ ਸੂਚਨਾ ਮਿਲਣ ’ਤੇ ਪਿੰਡ ਪੁੱਜੇ ਥਾਣਾ ਮੁਖੀ ਪਵਿੱਤਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ।
ਅਜੀਤ ਡੈਸਕ
10-11-2026