ਅਧਿਕਾਰੀ ਬਦਲਣ ਨਾਲ ਨਹੀਂ , ਸਰਕਾਰ ਦੀ ਨੀਅਤ ਤੇ ਨੀਤੀ ਬਦਲਣ ਨਾਲ ਸੁਧਰਨਗੇ ਨਿਗਮ ਦੇ ਹਾਲਾਤ - ਦੇਬੀ
ਲੁਧਿਆਣਾ, 12 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਵਿਚ ਲਗਾਤਾਰ ਹੋ ਰਹੇ ਕਮਿਸ਼ਨਰਾਂ ਦੇ ਤਬਾਦਲਿਆਂ ਨੂੰ ਲੈਕੇ ਭਾਜਪਾ ਪੰਜਾਬ ਦੇ ਖਜ਼ਾਨਚੀ ਅਤੇ ਹਲਕਾ ਲੁਧਿਆਣਾ ਕੇਂਦਰੀ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਨੇ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਿਧਾਇਕਾਂ ਅਤੇ ਕੌਂਸਲਰਾਂ ਦੀਆਂ ਨਾਕਾਮੀਆਂ ਲੁਕਾਉਣ ਲਈ ਵਾਰ-ਵਾਰ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ।
ਅਜੀਤ ਡੈਸਕ
13-11-2026