ਕੈਬਨਿਟ ਮੰਤਰੀ ਸੌਂਦ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਬਘੌਰ ’ਚ 244 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਬਘੌਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕੁੱਲ 244 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ।
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਬਘੌਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਕੁੱਲ 244 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿੱਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਪਰਿਵਾਰਾਂ ਲਈ ਭਰੋਸੇ ਅਤੇ ਤਸੱਲੀ ਦਾ ਅਹਿਮ ਪਲ ਹੈ। ਆਪਣਾ ਘਰ ਸਿਰਫ਼ ਇੱਟਾਂ ਅਤੇ ਕੰਧਾਂ ਦੀ ਉਸਾਰੀ ਨਹੀਂ ਹੁੰਦਾ, ਸਗੋਂ ਇਸ ਨਾਲ ਪਰਿਵਾਰ ਦੀ ਮਿਹਨਤ, ਯਾਦਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਈ ਪਰਿਵਾਰ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਮਾਲਕੀ ਸਬੰਧੀ ਰਸਮੀ ਰਿਕਾਰਡ ਦੀ ਘਾਟ ਕਾਰਨ ਉਨ੍ਹਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਪਛਾਣ ਮੁਹੱਈਆ ਕਰਵਾਉਣ ਲਈ ਅਹਿਮ ਉਪਰਾਲਾ ਹੈ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਘਰ ਦੀ ਮਾਲਕੀ ਸਬੰਧੀ ਰਿਕਾਰਡ ਸਪੱਸ਼ਟ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਮਕਾਨ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੀ ਯੋਜਨਾਬੰਦੀ ਕਰਨ ਵਿਚ ਵਧੇਰੇ ਭਰੋਸਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਦੇ ਨਾਲ ਓ. ਐਸ. ਡੀ. ਕਰੁਨ ਅਰੋੜਾ, ਪੀਏ ਮਹੇਸ਼ ਕੁਮਾਰ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਯੂਥ ਵਿੰਗ ਹਲਕਾ ਖੰਨਾ ਦੇ ਪ੍ਰਧਾਨ ਅਮਰਿੰਦਰ ਸਿੰਘ ਰੰਧਾਵਾ, ਟਰੇਡ ਵਿੰਗ ਖੰਨਾ ਦੇ ਪ੍ਰਧਾਨ ਵਿਕਾਸ ਭਾਟੀਆ, ਬਿੱਟੂ ਲਿਬੜਾ ਕਿਸਾਨ ਵਿੰਗ ਹਲਕਾ ਪ੍ਰਧਾਨ, ਵਰਿੰਦਰ ਸਿੰਘ ਜਯੋਤੀ ਹਲਕਾ ਕੋਰਡੀਨੇਟਰ, ਅਮਰਿੰਦਰ ਸਿੰਘ ਚਾਹਲ, ਸੰਜੀਵ ਕੁਮਾਰ ਬਲਾਕ ਪ੍ਰਧਾਨ, ਰੁਪਿੰਦਰ ਸਿੰਘ ਬਲਾਕ ਪ੍ਰਧਾਨ, ਗੁਰਮੁੱਖ ਸਿੰਘ, ਬਲਾਕ ਪ੍ਰਧਾਨ, ਮੰਤਰੀ ਸੌਂਦ ਦੇ ਮੀਡੀਆ ਇੰਚਾਰਜ ਕਰਨ ਵਰਮਾ ਦੇ ਨਾਲ ਨਾਲ ਪਤਵੰਤੇ ਸੱਜਣ ਤੇ ਪਿੰਡ ਵਾਸੀ ਮੌਜੂਦ ਸਨ।