14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ਼੍ਰੋਮਣੀ ਅਕਾਲੀ ਦਲ ਸਰਕਲ (ਸ਼ਹਿਰੀ) ਦੇ ਵਰਕਰਾਂ ਦਾ ਜਥਾ ਰੈਲੀ ਲਈ ਰਵਾਨਾ

ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਭਰਵੀਂ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਰਾਏਕੋਟ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਛਾਪਾ ਸਾਬਕਾ ਕੌਂਸਲਰ ਤੇ ਬਾਵਾ ਰਾਏਕੋਟ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 14-11-2026
ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਭਰਵੀਂ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਰਾਏਕੋਟ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਛਾਪਾ ਸਾਬਕਾ ਕੌਂਸਲਰ ਤੇ ਬਾਵਾ ਰਾਏਕੋਟ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਬੂਟਾ ਸਿੰਘ ਛਾਪਾ ਤੇ ਬਾਵਾ ਰਾਏਕੋਟ ਨੇ ਸੰਬੋਧਨ ਕਰਦਿਆਂ ਆਖਿਆ ਕਿ ਸੂਬੇ ਦੇ ਲੋਕਾਂ ਦਾ ਮੌਜੂਦਾ ਆਮ ਆਦਮੀ ਪਾਰਟੀ ਨਾਲੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿਚ ਦੇਖਣ ਲਈ ਪੂਰੀ ਤਰ੍ਹਾਂ ਉਤਾਵਲੇ ਹੋ ਚੁੱਕੇ ਹਨ। ਇਸ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਵਿਸ਼ਾਲ ਜੱਥਾ ਰਾਏਕੋਟ ਤੋਂ ਪਿੰਡ ਨੱਥੋਵਾਲ ਲਈ ਰਵਾਨਾ ਹੋਇਆ। ਇਸ ਮੌਕੇ ਨਿੱਕਾ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਭੁਪਿੰਦਰ ਸਿੰਘ ਪੱਪੂ, ਅਮਰਜੀਤ ਸਿੰਘ ਗਰੇਵਾਲ, ਪਵਨ ਧਾਲੀਵਾਲ, ਮੇਜਰ ਸਿੰਘ ਰਾਏਕੋਟ, ਚੰਦ ਸਿੰਘ ਰਾਏਕੋਟ, ਰਣਜੀਤ ਸਿੰਘ ਥਿੰਦ, ਮੱਖਣ ਸਿੰਘ, ਜਸਪ੍ਰੀਤ ਸਿੰਘ ਬੰਟੀ, ਸਿਕੰਦਰ ਧਾਲੀਵਾਲ, ਰਾਜਾ ਸਿੰਘ ਗਰੇਵਾਲ, ਰਾਜੂ ਸਿੰਘ ਰਾਏ, ਸਰਬਜੀਤ ਸਿੰਘ ਰਾਏ, ਪਾਲੀ ਸਿੰਘ ਰਾਏਕੋਟ, ਇੰਦਰਜੀਤ ਸਿੰਘ ਗਿੱਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਐੱਚ. ਜੀ. ਨਰਸਿੰਗ ਕਾਲਜ ਦਾ ਬੀ. ਐੱਸ. ਸੀ. ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਸਕੂਲ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।