ਝੋਨੇ ਦੀ ਖ਼ਰੀਦ ਬੰਦ ਕਰਨ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ- ਵਿਧਾਇਕ ਇਯਾਲੀ, ਐਡਵੋਕੇਟ ਗਿੱਲ
ਹੰਬੜਾਂ, 13 ਨਵੰਬਰ (ਮੇਜਰ ਹੰਬੜਾਂ)- ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ’ਚ ਝੋਨੇ ਦੀ ਆਮਦ ਜਾਰੀ ਹੋਣ ’ਤੇ ਸਰਕਾਰ ਵਲੋਂ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਸੀ ਨੂੰ ਰੱਦ ਕਰਵਾਉਣ ਵਾਲੇ ਐਡਵੋਕੇਟ ਗੁਰਦੀਪ ਸਿੰਘ ਗਿੱਲ ਫਾਗਲਾ ਨੇ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨੂੰ ਕਿਸਾਨ ਵਿਰੋਧੀ ਫ਼ੈਸਲਾ ਦੱਸਦਿਆਂ ਕੀਤਾ।
:
: ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਐਡਵੋਕੇਟ ਗੁਰਦੀਪ ਸਿੰਘ ਗਿੱਲ
14-11-2026
ਹੰਬੜਾਂ, 13 ਨਵੰਬਰ (ਮੇਜਰ ਹੰਬੜਾਂ)- ਪਹਿਲੀ ਵਾਰ ਹੋਇਆ ਹੈ ਕਿ ਮੰਡੀਆਂ ’ਚ ਝੋਨੇ ਦੀ ਆਮਦ ਜਾਰੀ ਹੋਣ ’ਤੇ ਸਰਕਾਰ ਵਲੋਂ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਪਾਲਸੀ ਨੂੰ ਰੱਦ ਕਰਵਾਉਣ ਵਾਲੇ ਐਡਵੋਕੇਟ ਗੁਰਦੀਪ ਸਿੰਘ ਗਿੱਲ ਫਾਗਲਾ ਨੇ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨੂੰ ਕਿਸਾਨ ਵਿਰੋਧੀ ਫ਼ੈਸਲਾ ਦੱਸਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਝੋਨੇ ਦੀ ਫ਼ਸਲ ਖੇਤਾਂ ’ਚ ਖੜੀ ਹੈ ਤੇ ਕਿਸਾਨ ਮੰਡੀਆਂ ’ਚ ਝੋਨੇ ਦੀ ਫ਼ਸਲ ਲੈ ਕੇ ਆ ਰਹੇ ਹਨ, ਪਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਬਹਾਨਾਂ ਬਣਾ ਕੇ ਮੰਡੀਆਂ ’ਚ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਹਨ ਜੋ ਕਿ ਕਿਸਾਨਾਂ ਲਈ ਨਾ ਸਹਿਣਯੋਗ ਫ਼ੈਸਲਾ ਹੈ। ਵਿਧਾਇਕ ਇਯਾਲੀ ਅਤੇ ਐਡਵੋਕੇਟ ਗਿੱਲ ਫਾਗਲਾ ਨੇ ਕਿਹਾ ਕਿ ਅੱਜ ਜਦੋਂ ਕੁਦਰਤ ਕਿਸਾਨ ’ਤੇ ਮਹਿਰਬਾਨ ਹੋਈ ਹੈ ਤੇ ਝੋਨੇ ਦੇ ਝਾੜ ’ਚ 4 ਤੋਂ 5 ਕੁਇੰਟਲ ਦਾ ਝਾੜ ਵਧਣ ਨਾਲ ਕਿਸਾਨ ਖੁਸ਼ ਦਿਖਾਈ ਦੇ ਰਿਹਾ ਹੈ, ਪਰ ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਵਿਕਣ ਤੋਂ ਪਹਿਲਾਂ ਮੰਡੀਆਂ ਬੰਦ ਕੀਤੇ ਜਾਣਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਾਂਗੇ। ਇਯਾਲੀ ਅਤੇ ਗਿੱਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਾ ਖ਼ਰੀਦੀ ਤਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਰ ਪਾਸੇ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ