15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿੰਡਰ ਗਾਰਟਨ ਸਕੂਲ ਸਮਰਾਲਾ ’ਚ ਬਾਲ ਦਿਵਸ ਮਨਾਇਆ

ਸਮਰਾਲਾ, 14 ਨਵੰਬਰ (ਗੋਪਾਲ ਸੋਫਤ)-ਕਿੰਡਰ ਗਾਰਟਨ ਸੀ. ਸੈ ਸਕੂਲ ਸਮਰਾਲਾ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਵਲੋਂ ‘ਬਾਲ ਦਿਵਸ’ ਮਨਾਇਆ ਗਿਆ।

ਅਜੀਤ ਡੈਸਕ 15-11-2026
ਸਮਰਾਲਾ, 14 ਨਵੰਬਰ (ਗੋਪਾਲ ਸੋਫਤ)-ਕਿੰਡਰ ਗਾਰਟਨ ਸੀ.ਸੈ ਸਕੂਲ ਸਮਰਾਲਾ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਵਲੋਂ ‘ਬਾਲ ਦਿਵਸ’ ਮਨਾਇਆ ਗਿਆ। ਜਿਸ ਵਿਚ ਨੰਨ੍ਹੇ-ਮੁੰਨੇ ਬੱਚਿਆਂ ਨੇ ਕਵਿਤਾਵਾਂ ਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਕਈ ਸੰਦੇਸ਼ ਸਾਂਝੇ ਕੀਤੇ। ਬੱਚਿਆਂ ਨੇ ਜਵਾਹਰ ਲਾਲ ਨਹਿਰੂ ਦੇ ਪਹਿਰਾਵੇ ’ਚ ਕਈ ਵੰਨਗੀਆਂ ਪੇਸ਼ ਕੀਤੀਆ। ਇਸ ਮੌਕੇ ’ਤੇ ਅਧਿਆਪਕਾਂ ਨੇ ਇਸ ‘ਬਾਲ ਦਿਵਸ’ ਬਾਰੇ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ। ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਜਵਾਹਰ ਲਾਲ ਨਹਿਰੂ ਨੇ ਆਪਣੇ ਕਾਰਜ ਕਾਲ ਦੌਰਾਨ ਬੱਚਿਆਂ ਦੇ ਕਲਿਆਣ ਦੇ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਸਨ। ਇਨ੍ਹਾਂ ਪ੍ਰੋਗਰਾਮਾਂ ਨਾਲ ਬੱਚਿਆਂ ਦੀ ਸੁਰੱਖਿਆ ਸੁਨਿਸ਼ਚਿਤ ਹੋਈ । ਬੱਚਿਆਂ ਦੇ ਪ੍ਰਤੀ ਉਨ੍ਹਾਂ ਦਾ ਲਗਾਅ ਸਨੇਹ ਅਤੇ ਪਿਆਰ ਹੀ ਸੀ ਜੋ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਉਨ੍ਹਾਂ ਦੇ ਜਨਮਦਿਨ ਨੂੰ ਬਾਲ ਦਿਵਸ ਦੇ ਤੌਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਸੀ । ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਏ. ਐੱਸ. ਕਾਲਜ ਫ਼ਾਰ ਵੂਮੈਨ ਖੰਨਾ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।