ਬੀਬਾ ਹਰਸਿਮਰਤ ਕੌਰ ਬਾਦਲ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਪਹੁੰਚਣਗੇ
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਸਦੀਪ ਕੌਰ ਯਾਦੂ ਦੀ ਅਗਵਾਈ ’ਚ ਸਮਾਗਮ ਹੋ ਰਿਹਾ ਹੈ। ਇਹ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਦਾ ਹਿੱਸਾ ਹੈ।
ਅਜੀਤ ਡੈਸਕ
15-11-2026