15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਂ ਭਗਵਤੀ ਜਾਗਰਣ ’ਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਗਾਈ ਹਾਜ਼ਰੀ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)- ਸ੍ਰੀ ਜੈ ਦੁਰਗਾ ਕਲੱਬ ਖੰਨਾ ਵੱਲੋਂ ਬੁੱਕਸ ਮਾਰਕੀਟ ਵਿਖੇ ਕਰਵਾਏ ਗਏ 49ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਂ ਭਗਵਤੀ ਦੇ ਦਰਬਾਰ ਵਿੱਚ ਹਾਜ਼ਰੀ ਲਗਵਾਈ ਅਤੇ ਮਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਪੀ.

ਅਜੀਤ ਡੈਸਕ 16-11-2026
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)- ਸ੍ਰੀ ਜੈ ਦੁਰਗਾ ਕਲੱਬ ਖੰਨਾ ਵੱਲੋਂ ਬੁੱਕਸ ਮਾਰਕੀਟ ਵਿਖੇ ਕਰਵਾਏ ਗਏ 49ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਂ ਭਗਵਤੀ ਦੇ ਦਰਬਾਰ ਵਿੱਚ ਹਾਜ਼ਰੀ ਲਗਵਾਈ ਅਤੇ ਮਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਪੀ. ਏ. ਮਹੇਸ਼ ਕੁਮਾਰ ਅਤੇ ਪਾਰਟੀ ਦੇ ਸਮੂਹ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸ਼ਰਧਾਲੂ ਮੌਜੂਦ ਰਹੇ। ਸਾਰਿਆਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਪਰਿਵਾਰ ਤੇ ਇਲਾਕੇ ਦੀ ਸੁੱਖ-ਸਮਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਕਲੱਬ ਵਲੋਂ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਰਾਤ ਨੂੰ ਜੋਤੀ ਪ੍ਰਚੰਡ ਕਰਕੇ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ। ਜਾਗਰਣ ਵਿੱਚ ਪ੍ਰਸਿੱਧ ਭਜਨ ਗਾਇਕਾਂ ਨੇ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਭਗਤੀ ਰਸ ਨਾਲ ਨਿਹਾਲ ਕੀਤਾ। ਮਾਂ ਭਗਵਤੀ ਦੀ ਪਵਿੱਤਰ ਜੋਤੀ ਦੇ ਦਰਸ਼ਨ ਕਰਕੇ ਸ਼ਰਧਾਲੂਆਂ ਨੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪੂਰਾ ਮਾਹੌਲ ਮਾਂ ਦੇ ਜੈਕਾਰਿਆਂ ਨਾਲ ਭਗਤੀਮਈ ਹੋ ਗਿਆ। ਪ੍ਰਬੰਧਕ ਕਲੱਬ ਦੇ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਸਮੂਹ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ ਅਤੇ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ।ਧਾਰਮਿਕ ਸਮਾਗਮ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ-2026 ’ਚ ਏ. ਐਸ. ਕਾਲਜ ਖੰਨਾ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।