ਬਲਾਕ ਪ੍ਰਧਾਨ ਤਿਵਾੜੀ ਦੇ ਪਰਿਵਾਰ ਦਾ ਕਾਂਗਰਸ ਪਾਰਟੀ ਡਟ ਕੇ ਸਾਥ ਦੇਵੇਗੀ- ਚੰਨੀ
ਮਾਛੀਵਾੜਾ ਸਾਹਿਬ, 16 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਹਲਕਾ ਸਮਰਾਲਾ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਿਹਾਇਸ਼ ਵਿਖੇ ਬਲਾਕ ਕਾਂਗਰਸ ਦੇ ਮਾਛੀਵਾੜਾ ਤੋਂ ਪ੍ਰਧਾਨ ਪਰਮਿੰਦਰ ਤਿਵਾੜੀ ਜਿਸ ਦਾ ਕੁੱਝ ਮਹੀਨੇ ਪਹਿਲਾਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਉਸ ਦੀ ਪਤਨੀ ਸੁਨੀਤਾ ਤਿਵਾੜੀ ਅਤੇ ਬੱਚਿਆਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਸੁਰਿੰਦਰ ਕੁੰਦਰਾ, ਜ਼ਿਲ੍ਹਾ ਉਪ ਪ੍ਰਧਾਨ ਜੇ.
ਮਾਛੀਵਾੜਾ ਸਾਹਿਬ, 16 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਹਲਕਾ ਸਮਰਾਲਾ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਿਹਾਇਸ਼ ਵਿਖੇ ਬਲਾਕ ਕਾਂਗਰਸ ਦੇ ਮਾਛੀਵਾੜਾ ਤੋਂ ਪ੍ਰਧਾਨ ਪਰਮਿੰਦਰ ਤਿਵਾੜੀ ਜਿਸ ਦਾ ਕੁੱਝ ਮਹੀਨੇ ਪਹਿਲਾਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਉਸ ਦੀ ਪਤਨੀ ਸੁਨੀਤਾ ਤਿਵਾੜੀ ਅਤੇ ਬੱਚਿਆਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਸੁਰਿੰਦਰ ਕੁੰਦਰਾ, ਜ਼ਿਲ੍ਹਾ ਉਪ ਪ੍ਰਧਾਨ ਜੇ.ਪੀ. ਸਿੰਘ ਮੱਕੜ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਅੰਮ੍ਰਿਤਪਾਲ ਸਿੰਘ ਚੀਮਾ, ਯੁਵਰਾਜੀਤ ਰਾਏ, ਸੁਭਾਸ਼ ਬੀਟਨ ਵੀ ਮੌਜੂਦ ਸਨ। ਚੰਨੀ ਨੇ ਕਿਹਾ ਕਿ ਸਵ. ਤਿਵਾੜੀ ਇੱਕ ਮਿਹਨਤੀ ਤੇ ਪਾਰਟੀ ਨੂੰ ਸਮਰਪਿਤ ਵਰਕਰ ਸਨ ਜਿਨ੍ਹਾਂ ਨੇ ਹਮੇਸ਼ਾ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਫੈਲੇ ਨਸ਼ਿਆਂ ਦੇ ਕੋਹੜ ਕਾਰਨ ਇੱਕ ਨਸ਼ੇੜੀ ਨੇ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਲਈ ਕਾਂਗਰਸ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਵਾਇਆ ਜਾਵੇਗਾ। ਚਰਨਜੀਤ ਸਿੰਘ ਚੰਨੀ ਨੇ ਬੇਸ਼ੱਕ ਸਵ. ਪਰਮਿੰਦਰ ਤਿਵਾੜੀ ਸਾਡੇ ਵਿਚਕਾਰ ਨਹੀਂ ਹਨ ਪਰ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਪਰਿਵਾਰ ਨਾਲ ਚਟਾਨ ਵਾਂਗ ਖੜੀ ਅਤੇ ਡਟ ਕੇ ਸਾਥ ਦੇਵੇਗੀ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਵੀ ਕਿਹਾ ਕਿ ਪਰਿਵਾਰ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਸਰਕਾਰ ਆਉਣ ’ਤੇ ਜੋ ਵੀ ਪਰਿਵਾਰ ਦੀ ਮੰਗ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ।