16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਧਾਇਕ ਗਿਆਸਪੁਰਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਵਾਲੀ ਬੱਸ ਕੀਤੀ ਰਵਾਨਾ

ਮਲੌਦ, 16 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜੰਡਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 17-11-2026
ਮਲੌਦ, 16 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜੰਡਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸ਼ਰਧਾਲੂਆਂ ਦੀ ਭਰੀ ਬੱਸ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਉਦਮ ਹੈ, ਜਿਸ ਸਦਕਾ ਦੇਸ ਭਰ ਦੇ ਪਵਿੱਤਰ ਅਸਥਾਨਾਂ ਉੱਪਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਪਿੰਡ ਸ਼ਹਿਰ ਤੋਂ ਇਸ ਯਾਤਰਾ ਲਈ ਬਸ ਰਵਾਨਾ ਹੁੰਦੀ ਹੈ। ਇਸ ਯਾਤਰਾ ਤਹਿਤ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ ਮੰਦਿਰ, ਹੋਰ ਗੁਰਧਾਮਾਂ ਸਮੇਤ ਬਾਘਾ ਬਾਰਡਰ ਵਿਖੇ ਲਿਜਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਊਧਮ ਸਿੰਘ, ਦਲਵਿੰਦਰ ਸਿੰਘ ਝਾਬੇਵਾਲ, ਪੰਚ ਜੋਧਵੀਰ ਸਿੰਘ, ਜਤਿੰਦਰ ਸਿੰਘ, ਗੁਰਵੀਰ ਸਿੰਘ, ਭਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਬੀ. ਐਲ. ਓ. ਬੁੱਧ ਰਾਮ, ਪੰਚ ਬਲਵਿੰਦਰ ਸਿੰਘ ਨਿਜ਼ਾਮਪੁਰ, ਅਰਸਦੀਪ ਸਿੰਘ, ਜਸਵੀਰ ਸਿੰਘ, ਗੁਰਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ 6 ਨੂੰ - ਜਾਸਮੀਨ ਯਾਦਗਾਰ ਸਿਹਤ ਕੇਂਦਰ ਬਣਾਉਣ ਲਈ ਢੁਕਵੀਂ ਥਾਂ ਦੇਣ ਦੀ ਸਹਿਮਤੀ ਅਗਲੀ ਖ਼ਬਰ ਕਈ ਆਗੂ ਯਾਦੂ ਦੀ ਅਗਵਾਈ ’ਚ ਅਕਾਲੀ ਦਲ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।