16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਕਾਲੀ ਦਲ ਬਾਦਲ ਨੇ ਪੱਤਰਕਾਰਾਂ ਨਾਲ ਪ੍ਰੈੱਸ ਦਿਵਸ ਮਨਾਇਆ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਫ਼ਤਰ ਦਾਣਾ ਮੰਡੀ ਖਨਾ ਵਿਖੇ ਖੰਨਾ ਦੇ ਸਮੂਹ ਪੱਤਰਕਾਰਾਂ ਨਾਲ ਰਾਸ਼ਟਰੀ ਪ੍ਰੈਸ ਦਿਵਸ ਮਨਾਇਆ ਗਿਆ। ਯਾਦੂ ਵਲੋਂ ਇਸ ਦਿਹਾੜੇ ਕੇਟ ਕੱਟ ਕੇ ਪੱਤਰਕਾਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਅਜੀਤ ਡੈਸਕ 17-11-2026
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਫ਼ਤਰ ਦਾਣਾ ਮੰਡੀ ਖਨਾ ਵਿਖੇ ਖੰਨਾ ਦੇ ਸਮੂਹ ਪੱਤਰਕਾਰਾਂ ਨਾਲ ਰਾਸ਼ਟਰੀ ਪ੍ਰੈਸ ਦਿਵਸ ਮਨਾਇਆ ਗਿਆ। ਯਾਦੂ ਵਲੋਂ ਇਸ ਦਿਹਾੜੇ ਕੇਟ ਕੱਟ ਕੇ ਪੱਤਰਕਾਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਯਾਦੂ ਅਤੇ ਪੰਜਾਬ ਯੂਨੀਅਨ ਆਫ਼ ਜਰਨਾਲਿਸਟਸ ਦੇ ਪ੍ਰਧਾਨ ਹਰਜਿੰਦਰ ਸਿੰਘ ਲਾਲ ਨੇ ਸਾਂਝੇ ਰੂਪ ਵਿਚ ਕੇਕ ਕੱਟਿਆ ਅਤੇ ਯਾਦੂ ਨੇ ਇਸ ਮੌਕੇ ਡਾ. ਲਾਲ ਦਾ ਮੂੰਹ ਮਿੱਠਾ ਕਰਵਾਇਆ। ਯਾਦੂ ਨੇ ਸਮੂਹ ਪੱਤਰਕਾਰਾਂ ਨਾਲ ਕੌਮੀ ਪ੍ਰੈਸ ਦਿਵਸ ਦੀਆਂ ਵਧਾਈ ਦਿੰਦਿਆ ਕਿਹਾ ਕਿ ਮੀਡੀਆ ਨੂੰ ਭਾਰਤ ’ਚ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ, ਇਹ ਦਿਨ ਸਮਾਜ ’ਚ ਪੱਤਰਕਾਰਾਂ ਦੀ ਮਹੱਤਤਾ, ਆਜ਼ਾਦ ਮੀਡੀਆ ਦੀ ਭੂਮਿਕਾ ਤੇ ਲੋਕਤੰਤਰ ਵਿੱਚ ਪ੍ਰੈੱਸ ਦੇ ਯੋਗਦਾਨ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ। ਮੀਡੀਆ ਦੀ ਆਜ਼ਾਦੀ, ਜ਼ਿੰਮੇਵਾਰੀ ਅਤੇ ਪੱਤਰਕਾਰਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ’ਚ ਪੱਤਰਕਾਰਾਂ ਦੀ ਜ਼ਿੰਮੇਵਾਰੀ ਸੱਚੀ ਅਤੇ ਪ੍ਰਮਾਣਿਕ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਵੀ ਵੱਧ ਗਈ ਹੈ। ਇਹ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਮਕਾਜ ਉੱਤੇ ਨਜ਼ਰ ਰੱਖਦਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਪੱਤਰਕਾਰਾਂ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਪਿਛਲੀ ਦਿਨਂੀ ਕੁੱਝ ਪੱਤਰਕਾਰਾਂ ਦੇ ਖ਼ਿਲਾਫ਼ ਝੂਠੇ ਪਰਚੇ ਵੀ ਦਰਜ ਕੀਤੇ ਗਏ ਪਰ ਦਲੇਰ ਪੱਤਰਕਾਰਾਂ ਨੇ ਕੋਈ ਡਰ ਨਹੀਂ ਕਬੂਲਿਆ ਤੇ ਨਿਡਰਤਾ ਨਾਲ ਪੱਤਰਕਾਰੀ ਕਰਕੇ ਆਪਣੀ ਜਿੰਮੇਵਾਰੀ ਬਾਖੂਸੀ ਨਿਭਾ ਕੇ ਲੋਕਾਂ ਨੂੰ ਸੱਚ ਦਿਖਾਇਆ। ਯਾਦੂ ਨੇ ਕਿਹਾ ਕਿ ਜਦੋਂ ਪੱਤਰਕਾਰਾਂ ਨੂੰ ਡਰਾਇਆ ਜਾਂਦਾ ਹੈ ਜਾਂ ਉਨ੍ਹਾਂ ਦੇ ਕੰਮ ’ਚ ਰੁਕਾਵਟ ਪਾਈ ਜਾਂਦੀ ਹੈ ਤਾਂ ਆਮ ਲੋਕਾਂ ਤੱਕ ਸਹੀ ਜਾਣਕਾਰੀ ਨਹੀਂ ਪਹੁੰਚ ਪਾਉਂਦੀ। ਪੱਤਰਕਾਰਾਂ ’ਤੇ ਦਬਾਅ ਬਣਾਉਣ ਨਾਲ ਸਰਕਾਰ ਅਤੇ ਪ੍ਰਸ਼ਾਸਨ ਦੀ ਜਵਾਬਦੇਹੀ ਘੱਟ ਜਾਂਦੀ ਹੈ। ਇਹ ਸਥਿਤੀ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਦੀ ਹੈ। ਇਹ ਲੋਕਤੰਤਰ ਲਈ ਖ਼ਤਰਾ ਜਾਂ ‘ਲੋਕਤੰਤਰ ਦਾ ਕਤਲ’ ਕਰਨ ਵਰਗੀ ਹਰਕਤ ਹੁੰਦੀ ਹੈ। ਉਨ੍ਹਾਂ ਖੰਨਾ ਦੇ ਸਮੂਹ ਪੱਤਰਕਾਰਾਂ ਨੂੰ ਹੁਣ ਤੱਕ ਸਾਥ ਦੇਣ ਲਈ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਜਵਾਨੀ ਬਚਾਓ ਸਾਈਕਲ ਯਾਤਰਾ ਨੂੰ ਲੈ ਕੇ ਲੱਖਾ ਪਾਇਲ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਸੰਗਰਾਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।