ਹਰਪ੍ਰੀਤ ਸਿੰਘ ਧੰਜਲ ਦੀ ਅਗਵਾਈ ’ਚ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’ ਦਾ ਵੀਰਵਾਰ ਦੇਰ ਸ਼ਾਮ ਖੰਨਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਮਲੇਰਕੋਟਲਾ ਚੌਂਕ ਵਿਚ ਸ੍ਰੀ ਵਿਸ਼ਵਕਰਮਾ ਯੂਥ ਸਭਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਧੰਜਲ ਦੀ ਅਗਵਾਈ ਹੇਠ ਸਭਾ ਦੇ ਮੈਂਬਰਾਂ ਅਤੇ ਉਨ੍ਹਾਂ ਦੀ ਟੀਮ ਨੇ ਯਾਤਰਾ ਨੂੰ ਜੀ ਆਇਆਂ ਕਿਹਾ।
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ‘ਜਵਾਨੀ ਸੰਭਾਲ ਯਾਤਰਾ’ ਦਾ ਵੀਰਵਾਰ ਦੇਰ ਸ਼ਾਮ ਖੰਨਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਮਲੇਰਕੋਟਲਾ ਚੌਂਕ ਵਿਚ ਸ੍ਰੀ ਵਿਸ਼ਵਕਰਮਾ ਯੂਥ ਸਭਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਧੰਜਲ ਦੀ ਅਗਵਾਈ ਹੇਠ ਸਭਾ ਦੇ ਮੈਂਬਰਾਂ ਅਤੇ ਉਨ੍ਹਾਂ ਦੀ ਟੀਮ ਨੇ ਯਾਤਰਾ ਨੂੰ ਜੀ ਆਇਆਂ ਕਿਹਾ। ਇਸ ਮੌਕੇ ਉਨ੍ਹਾਂ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਤਸਵੀਰ ਚੰਨੀ ਨੂੰ ਭੇਟ ਕਰ ਕੇ ਸਨਮਾਨਿਤ ਕੀਤਾ। ਧੰਜਲ ਨੇ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖਿਆ, ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਸਮੂਹਿਕ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਚੰਨੀ ਵਲੋਂ ਇਸ ਉਦੇਸ਼ ਨੂੰ ਲੈ ਕੇ ਸ਼ੁਰੂ ਕੀਤੀ ਗਈ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਵਿਚ ਆਈ ‘ਆਪ’ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਵਿੱਚ ਅਸਫਲ ਰਹੀ ਹੈ। ਇਸ ਮੌਕੇ ਹਰਪ੍ਰੀਤ ਸਿੰਘ ਧੰਜਲ, ਗੁਰਦੀਪ ਸਿੰਘ ਧੰਜਲ, ਸਾਬਕਾ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ, ਹਰਮਨਪ੍ਰੀਤ ਕਲਸੀ, ਜਗਦੀਪ ਸਿੰਘ, ਅਮਨਦੀਪ ਸਿੰਘ, ਰਣਬੀਰ ਸਿੰਘ ਕਾਕਾ, ਵਿਪਨ ਗੋਇਲ, ਗੌਤਮ ਢੰਡ, ਧਰਮਿੰਦਰ ਕੁਮਾਰ, ਅਵਤਾਰ ਸਿੰਘ, ਪਰਮਿੰਦਰ ਸਿੰਘ ਸਿੰਧੂ, ਸੰਨੀ ਬੈਕਟਰ, ਸੋਨੂੰ ਫ਼ੌਜੀ, ਮਨਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।