19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਸਬਾ ਬੀਜਾ ਤੋਂ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਖੰਨਾ ਲਈ ਹੋਈ ਰਵਾਨਾ

ਬੀਜਾ, 19 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਦੇ ਭਖਦੇ ਮੁੱਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ ਕਸਬਾ ਬੀਜਾ ਤੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਖੰਨਾ ਲਈ ਰਵਾਨਾ ਹੋਈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਇਸ ਯਾਤਰਾ ਦਾ ਸਮੁੱਚਾ ਪ੍ਰਬੰਧ ਹਲਕਾ ਖੰਨਾ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਦੇਖ-ਰੇਖ ਹੇਠ ਕੀਤਾ ਗਿਆ।

ਅਜੀਤ ਡੈਸਕ 20-11-2026
ਬੀਜਾ, 19 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਦੇ ਭਖਦੇ ਮੁੱਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ ਕਸਬਾ ਬੀਜਾ ਤੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਖੰਨਾ ਲਈ ਰਵਾਨਾ ਹੋਈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਇਸ ਯਾਤਰਾ ਦਾ ਸਮੁੱਚਾ ਪ੍ਰਬੰਧ ਹਲਕਾ ਖੰਨਾ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਸੂਬਾ ਅਤੇ ਕੇਂਦਰੀ ਲੀਡਰਸ਼ਿਪ ਨੇ ਸਾਈਕਲ ਚਲਾ ਕੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਅਤੇ ਮੌਜੂਦਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਸਥਾਨਕ ਨੇਤਾ ਤੇ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਤੇ ਨੇਤਾਵਾਂ ਨੇ ਇਸ ਯਾਤਰਾ ਦਾ ਸਵਾਗਤ ਕੀਤਾ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਚਰਨਜੀਤ ਸਿੰਘ ਚੰਨੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਯਾਤਰਾ ਪੰਜਾਬ ਦੀ ਸਿਆਸਤ ਵਿਚ ਨਵੀਂ ਊਰਜਾ ਭਰ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਸੂਬੇ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਉਣ ਲਈ ਠੋਸ ਨੀਤੀਆਂ ਦੀ ਲੋੜ ਹੈ। ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਰਕਰਾਂ ਦਾ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹੀ ਰਹੀ ਹੈ। ਕਸਬਾ ਬੀਜਾ ਵਿਖੇ ਯਾਤਰਾ ਦਾ ਸਵਾਗਤ ਕਰਦਿਆਂ ਗੁਰਕੀਰਤ ਸਿੰਘ ਕੋਟਲੀ ਨੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜ ਬੱਬਰ ਫ਼ਿਲਮੀ ਐਕਟਰ, ਤਰਪਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਸੁਖਜਿੰਦਰ ਸਿੰਘ ਰੰਧਾਵਾ, ਸਮਰਾਲਾ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ, ਪਾਇਲ ਤੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ,ਪਵਨ ਖੇੜਾ ਰਾਜ ਸਭਾ ਮੈਂਬਰ, ਮਨੀ ਰਾਮ ਐਸ. ਸੀ. ਵਿੰਗ ਦੇ ਸੂਬਾ ਲੀਡਰ, ਹਰੀਸ਼ ਜੀ ਰਾਜਸਥਾਨ, ਜਤਿੰਦਰ ਸਿੰਘ ਜਟਾਣਾ, ਸੁਖਰਾਜ ਸਿੰਘ ਬੀਜਾ, ਬਲਵਿੰਦਰ ਸਿੰਘ ਬੰਬ, ਗੁਰਜੀਤ ਸਿੰਘ ਭੌਰਲਾ, ਜਸਪਾਲ ਸਿੰਘ ਹੋਲ, ਕੈਪਟਨ ਰਾਜਿੰਦਰ ਸਿੰਘ ਛਿੱਬਰ ਬੀਜਾ, ਭਗਵੰਤ ਸਿੰਘ ਮਾਂਗਟ, ਗੁਰਚਰਨ ਸਿੰਘ, ਜਗਰੂਪ ਸਿੰਘ ਰੂਬੀ, ਰਾਮ ਪ੍ਰਤਾਪ ਸਿੰਘ ਕੋਟ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਆਗੂਆਂ, ਬਲਾਕ ਪ੍ਰਧਾਨਾਂ ਅਤੇ ਨੌਜਵਾਨਾਂ ਨੇ ਸਾਈਕਲ ਚਲਾ ਕੇ ਖੰਨਾ ਵੱਲ ਚਾਲੇ ਪਾਏ। ਕਸਬਾ ਬੀਜਾ, ਦਹੇੜੂ ਤੇ ਹੋਰ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਇਲਾਕਾ ਨਿਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਜਵਾਨੀ ਸੰਭਾਲ ਯਾਤਰਾ ’ਚ ਵਿਸ਼ਾਲ ਇਕੱਠ ਦੇਖ ਕੇ ਚੰਨੀ ਨੇ ਸੁਮਿਤ ਮਾਨ ਦੀ ਪਿੱਠ ਥਾਪੜੀ ਅਗਲੀ ਖ਼ਬਰ ਡੀ. ਪੀ. ਐੱਸ. ਖੰਨਾ ਦਾ 16ਵਾਂ ਸਥਾਪਨਾ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।