19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੀ. ਆਈ. ਜੀ ਤੇ ਐੱਸ. ਐੱਸ. ਪੀ. ਡਾ. ਆਹਲੂਵਾਲੀਆ ਨੇ ਦੇਰ ਰਾਤ ਨਾਕੇ ਦੀ ਕੀਤੀ ਜਾਂਚ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਵਲੋਂ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚਲਾਏ ਜਾ ਰਹੇ ਰਾਤਰੀ ਗਲਬਾ ਮੁਹਿੰਮ ਅਧੀਨ ਡੀ. ਆਈ.

ਅਜੀਤ ਡੈਸਕ 20-11-2026
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਵਲੋਂ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚਲਾਏ ਜਾ ਰਹੇ ਰਾਤਰੀ ਗਲਬਾ ਮੁਹਿੰਮ ਅਧੀਨ ਡੀ. ਆਈ. ਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਅਤੇ ਐੱਸ. ਐੱਸ. ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦੇਰ ਰਾਤ ਦੋਰਾਹਾ ਥਾਣੇ ਦੇ ਵਿਸ਼ੇਸ਼ ਨਾਕੇ ਦਾ ਅਚਾਨਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ, ਚੌਕਸੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਪੁਲਿਸ ਅਧਿਕਾਰੀਆਂ ਨੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਨਾਕਾਬੰਦੀ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਾਕਾਬੰਦੀ ਸਿਰਫ਼ ਰਸਮੀ ਕਾਰਵਾਈ ਨਾ ਹੋਵੇ, ਸਗੋਂ ਹਰ ਵਾਹਨ ਅਤੇ ਵਿਅਕਤੀ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾਵੇ, ਤਾਂ ਜੋ ਕਿਸੇ ਵੀ ਅਪਰਾਧਿਕ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਅਨੁਸ਼ਾਸਨ, ਪੇਸ਼ੇਵਰ ਤਰੀਕੇ ਅਤੇ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਜਿਹੜੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਚੌਕਸੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਪਾਏ ਗਏ, ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਲੈਪਟਾਪ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ। ਖੰਨਾ ਇਹ ਪੁਲਿਸ ਵੱਲੋਂ ਰਾਤਰੀ ਗਲਬਾ ਮੁਹਿੰਮ ਅਧੀਨ ਰਾਤ ਸਮੇਂ ਨਾਕਾਬੰਦੀ, ਪੈਟਰੋਲਿੰਗ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਦਾ ਮਕਸਦ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ, ਅਪਰਾਧਾਂ ਨੂੰ ਰੋਕਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਪਿਛਲੀ ਖ਼ਬਰ ਰੌਣੀ ਤੋਂ ਸੈਂਕੜੇ ਕਾਂਗਰਸੀ ਵਰਕਰ ਪਾਇਲ ਨੂੰ ਹੋਏ ਰਵਾਨਾ ਅਗਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਨਵੇਂ ਚੁਣੇ ਵਿਦਿਆਰਥੀ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।