ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ
ਅਹਿਮਦਗੜ੍ਹ, 22 ਨਵੰਬਰ (ਰਵਿੰਦਰ ਪੁਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼ਹਿਰ ਵਿਚ ਧਾਰਮਿਕ ਸ਼ਰਧਾ, ਸੇਵਾ ਤੇ ਭਾਈਚਾਰਕ ਸਾਂਝ ਦਾ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਵਧ-ਚੜ੍ਹ ਕੇ ਸ਼ਿਰਕਤ ਕੀਤੀ।
ਅਹਿਮਦਗੜ੍ਹ, 22 ਨਵੰਬਰ (ਰਵਿੰਦਰ ਪੁਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼ਹਿਰ ਵਿਚ ਧਾਰਮਿਕ ਸ਼ਰਧਾ, ਸੇਵਾ ਤੇ ਭਾਈਚਾਰਕ ਸਾਂਝ ਦਾ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਵਧ-ਚੜ੍ਹ ਕੇ ਸ਼ਿਰਕਤ ਕੀਤੀ। ਇਸ ਮੌਕੇ ਛੰਨਾ ਰੋਡ ਸਥਿਤ ਡਾ. ਕੁਲਦੀਪ ਸਿੰਘ ਭੁੱਲਰ ਦੇ ਨਿਵਾਸ ਸਥਾਨ ’ਤੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀ. ਐੱਸ. ਪੀ. ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ ਦਿੱਤੀ। ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਸਾਥੀਆਂ ਸਮੇਤ ਕੀਤਾ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਬਘੇਲ ਸਿੰਘ, ਬਾਬਾ ਦਲਜੀਤ ਸਿੰਘ ਗਲੋਬਲ, ਮਹਿੰਦਰ ਸਿੰਘ ਬਿੱਲੂ ਮਾਜਰੀ, ਗੁਰਪ੍ਰੀਤ ਸਿੰਘ ਪੁੰਜ ਚੇਅਰਮੈਨ ਸੈਨ ਸਮਾਜ ਵੈੱਲਫੇਅਰ ਬੋਰਡ ਅਮਰਗੜ੍ਹ, ਨਿਰਮਲ ਸਿੰਘ ਪੰਧੇਰ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਕਮੇਟੀ ਦੇ ਪ੍ਰਧਾਨ ਭਾਈ ਬਘੇਲ ਸਿੰਘ, ਹੈੱਡ ਗ੍ਰੰਥੀ ਭਾਈ ਰਵਿੰਦਰ ਸਿੰਘ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਸਾਬਕਾ ਪ੍ਰਧਾਨ ਭਜਨ ਸਿੰਘ ਬਰਾੜ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਰਾਜੜ੍ਹ, ਹਰਦੀਪ ਸਿੰਘ ਹੂੰਝਣ, ਰੁਪਿੰਦਰ ਸਿੰਘ ਬ੍ਰਹਮਪੁਰ, ਕੀਰਤਨ ਸਿੰਘ ਚੌਂਮੇ, ਗੁਰਮੁਖ ਸਿੰਘ, ਮਾਸਟਰ ਅਮਰੀਕ ਸਿੰਘ, ਮਾਸਟਰ ਗੁਰਮੀਤ ਸਿੰਘ, ਗੁਰਚਰਨ ਸਿੰਘ ਰੰਗੂਵਾਲ, ਮਹਿੰਦਰਜੀਤ ਸਿੰਘ ਅਤੇ ਅਜੀਤ ਸਿੰਘ ਰਾਜੜ੍ਹ ਸਮੇਤ ਹੋਰ ਮੈਂਬਰ ਹਾਜ਼ਰ ਸਨ।