22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਦੋਹਰੀਆਂ ਡਿਊਟੀਆਂ ਦਾ ਬੋਝ ਝੱਲ ਰਹੇ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਨਿੰਦਣਯੋਗ- ਢਿੱਲੋਂ

ਕੁਹਾੜਾ, 22 ਨਵੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਹਲਕਾ ਸਾਹਨੇਵਾਲ ਦੇ ਇਲੈੱਕਸ਼ਨ ਸੈੱਲ ਵਲੋਂ ਜਾਰੀ ਕੀਤੇ ਗਏ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਪੱਤਰ ਰਾਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਲੁਧਿਆਣਾ ਨੂੰ ਹਦਾਇਤ ਕੀਤੀ ਗਈ ਹੈ ਕਿ ਸੂਚੀ ਵਿਚ ਦਰਜ 33 ਅਧਿਆਪਕਾਂ ਦੀ ਮਹੀਨਾ ਨਵੰਬਰ 2026 ਦੀ ਤਨਖ਼ਾਹ ਇਲੈੱਕਸ਼ਨ ਦਫ਼ਤਰ ਦੀ ਐਨ.

ਪ੍ਰਧਾਨ ਧਰਮਜੀਤ ਸਿੰਘ ਢਿੱਲੋਂ 23-11-2026
ਕੁਹਾੜਾ, 22 ਨਵੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਹਲਕਾ ਸਾਹਨੇਵਾਲ ਦੇ ਇਲੈੱਕਸ਼ਨ ਸੈੱਲ ਵਲੋਂ ਜਾਰੀ ਕੀਤੇ ਗਏ ਪੱਤਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਪੱਤਰ ਰਾਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਲੁਧਿਆਣਾ ਨੂੰ ਹਦਾਇਤ ਕੀਤੀ ਗਈ ਹੈ ਕਿ ਸੂਚੀ ਵਿਚ ਦਰਜ 33 ਅਧਿਆਪਕਾਂ ਦੀ ਮਹੀਨਾ ਨਵੰਬਰ 2026 ਦੀ ਤਨਖ਼ਾਹ ਇਲੈੱਕਸ਼ਨ ਦਫ਼ਤਰ ਦੀ ਐਨ. ਓ. ਸੀ. ਤੋਂ ਬਿਨਾਂ ਨਾ ਕਢਵਾਈ ਜਾਵੇ। ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅਧਿਆਪਕ ਵਰਗ ਨੂੰ ਡਿਊਟੀਆਂ ਦੇ ਨਾਂ ’ਤੇ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਅਧਿਆਪਕਾਂ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਲੋਂ ਵੀ ਪੱਤਰ ਜਾਰੀ ਕਰ ਕੇ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਨ੍ਹਾਂ ਕਰਮਚਾਰੀਆਂ ਦੀ ਸੈਂਸਸ ਦੀ ਡਿਊਟੀ ਲੱਗੀ ਹੋਈ ਹੈ, ਉਨ੍ਹਾਂ ਨੂੰ ਕਿਸੇ ਹੋਰ ਡਿਊਟੀ ’ਤੇ ਨਾ ਲਗਾਇਆ ਜਾਵੇ, ਪਰ ਇਲੈੱਕਸ਼ਨ ਸੈੱਲ ਵਲੋਂ ਉਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਤੇ ਲਗਾਤਾਰ ਡਿਊਟੀ ਜੁਆਇਨ ਕਰਨ ਲਈ ਅਧਿਆਪਕਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਯੂਨੀਅਨ ਪ੍ਰਧਾਨ ਢਿੱਲੋਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਦਫ਼ਤਰ ਦੇ ਇਲੈੱਕਸ਼ਨ ਸੈੱਲ ਅਤੇ ਸੈਂਸਸ ਸੈੱਲ ਵਿਚ ਆਪਸੀ ਤਾਲਮੇਲ ਨਾ ਹੋਣ ਕਰ ਕੇ ਅਧਿਆਪਕ ਵਰਗ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। 22 ਖੰਨਾ22
ਪਿਛਲੀ ਖ਼ਬਰ ਉੱਘੇ ਪ੍ਰਵਾਸੀ ਪੰਜਾਬੀ ਜਗਪਾਲ ਖੰਗੂੜਾ ਦਾ ਸਸਕਾਰ 26 ਨੂੰ ਹੋਵੇਗਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।