ਇਤਹਾਸਿਕ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ
ਰਾੜਾ ਸਾਹਿਬ, 23 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ’ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਮੈਨਜਰ ਗੁਰਜੀਤ ਸਿੰਘ ਰਾਜੇਵਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਤੋਂ ਨਗਰ ਕੀਰਤਨ ਰਵਾਨਾ ਹੋਇਆ ਅਤੇ ਗ੍ਰੰਥੀ ਭਾਈ ਅਮਰੀਕ ਸਿੰਘ ਵੱਲੋਂ ਅਰਦਾਸ ਬੇਨਤੀ ਕੀਤੀ ਗਈ ।
ਰਾੜਾ ਸਾਹਿਬ, 23 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ’ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਮੈਨਜਰ ਗੁਰਜੀਤ ਸਿੰਘ ਰਾਜੇਵਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਤੋਂ ਨਗਰ ਕੀਰਤਨ ਰਵਾਨਾ ਹੋਇਆ ਅਤੇ ਗ੍ਰੰਥੀ ਭਾਈ ਅਮਰੀਕ ਸਿੰਘ ਵੱਲੋਂ ਅਰਦਾਸ ਬੇਨਤੀ ਕੀਤੀ ਗਈ । ਨਗਰ ਕੀਰਤਨ ਦਾ ਪਿੰਡ ਵਿੱਚ ਜਗਾ ਜਗਾ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਪੜਾਵਾਂ ’ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਨਗਰ ਕੀਰਤਨ ਵਿਚ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ ਗਿਆ ਉਥੇ ਹੀ ਇੰਟਰਨੈਸ਼ਨਲ ਢਾਡੀ ਜਥਿਆਂ ਵਲੋਂ ਵੱਖ-ਵੱਖ ਪੜਾਵਾਂ ਤੇ ਢਾਡੀ ਵਾਰਾਂ ਰਾਂਹੀ ਗੁਰੂ ਸਾਹਿਬ ਦੀ ਮਹਿਮਾ ਕੀਤੀ ਗਈ। ਇਸ ਮੌਕੇ ਜਥੇ. ਰਘਵੀਰ ਸਿੰਘ ਸਹਾਰਨਮਾਜਰਾ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ), ਮੈਨੇਜਰ ਗੁਰਜੀਤ ਸਿੰਘ ਰਾਜੇਵਾਲ, ਜਸਪ੍ਰੀਤ ਸਿੰਘ ਮਾਲੋਦੋਦ ਪ੍ਰਧਾਨ ਯੂਥ ਵਿੰਗ ਹਲਕਾ ਪਾਇਲ, ਨਿਰਮਲ ਸਿੰਘ ਜੇ. ਈ, ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਜਥੇਦਾਰ ਬਲਵੰਤ ਸਿੰਘ ਘਲੋਟੀ ਮੈਂਬਰ ਪੀ. ਏ. ਸੀ, ਹਰਿੰਦਰਪਾਲ ਸਿੰਘ ਮੈਂਬਰ ਪੀ. ਏ. ਸੀ, ਸਾਬਕਾ ਸਰਪੰਚ ਗੁਰਜੰਟ ਸਿੰਘ, ਗ੍ਰੰਥੀ ਅਮਰੀਕ ਸਿੰਘ, ਕੈਪਟਨ ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਬਚਨ ਸਿੰਘ, ਮੋਹਨ ਸਿੰਘ, ਅਵਤਾਰ ਸਿੰਘ ਬੋਪਾਰਾਏ ਚੇਅਰਮੈਨ, ਕੁਲਵੰਤ ਸਿੰਘ, ਮਾਸਟਰ ਗੁਰਜੀਤ ਸਿੰਘ, ਡਾ. ਰਾਵਿੰਦਰਪਾਲ ਸ਼ਰਮਾ ਇੰਚਾਰਜ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ, ਚਰਨ ਸਿੰਘ, ਰਾਜਿੰਦਰ ਸਿੰਘ, ਛੱਜੂ ਬਾਬਾ, ਗੁਰਮੀਤ ਸਿੰਘ ਯੂ.ਐਸ.ਏ, ਪ੍ਰਿਤਪਾਲ ਸਿੰਘ, ਗੁਰਜੰਟ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।