24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਮਦਨੀਪੁਰ ਤੇ ਇੰਜੀਨੀਅਰ ਬੋਪਾਰਾਏ ਨੇ ਗੱਠਜੋੜ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚਾਰ ਵਿਸ਼ਾਲ ਰੈਲੀਆਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਵਿਖੇ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਲਈ ਆਲ ਇੰਡੀਆ ਕਿਸਾਨ ਸਭਾ 1936 ਦੇ ਆਗੂਆਂ ਵੱਲੋਂ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 25-11-2026
ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਪੰਜਾਬ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚਾਰ ਵਿਸ਼ਾਲ ਰੈਲੀਆਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਵਿਖੇ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਲਈ ਆਲ ਇੰਡੀਆ ਕਿਸਾਨ ਸਭਾ 1936 ਦੇ ਆਗੂਆਂ ਵੱਲੋਂ ਪਿੰਡ ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿੰਡ ਸਿਆੜ ਵਿਖੇ ਆਲ ਇੰਡੀਆ ਕਿਸਾਨ ਸਭਾ-1936 ਜ਼ਿਲ੍ਹਾ ਲੁਧਿਆਣਾ ਵੱਲੋਂ ਇੱਕ ਮੀਟਿੰਗ ਗੁਰਮੇਲ ਸਿੰਘ ਮੇਲ੍ਹੀ, ਜਗਤਾਰ ਸਿੰਘ ਬੱਬਲੀ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਸਵੀਰ ਝੱਜ ਨੇ ਦੱਸਿਆ ਕਿ ਜੱਥੇਬੰਦੀ ਦੇ ਸੂਬਾ ਕਮੇਟੀ ਵਿੱਚ ਹੋਏ ਫੈਸਲੇ ਅਨੁਸਾਰ ਆਲ ਇੰਡੀਆ ਕਿਸਾਨ ਸਭਾ-1936 ਜ਼ਿਲ੍ਹਾ ਲੁਧਿਆਣਾ ਦੇ ਸਾਥੀ ਪਟਿਆਲਾ ਦੀ ਰੈਲੀ ਵਿੱਚ ਸ਼ਮੂਲੀਅਤ ਕੀਤੀ ਕਰਨਗੇ। ਇਸ ਸਮੇਂ ਉਕਤ ਦੇ ਨਾਲ ਹਾਜ਼ਰ ਨਛੱਤਰ ਸਿੰਘ ਪੰਧੇਰਖੇੜੀ, ਜੱਸੀ ਸਿਆੜ, ਨੰਬਰਦਾਰ ਸੁਦਾਗਰ ਸਿੰਘ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਬਲਜੀਤ ਸਿੰਘ, ਬੱਬਲੀ ਸਿਆੜ, ਜਸਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ ਨੇ ਕਿਹਾ ਕਿ ਓਹ ਸਾਥੀਆਂ ਸਮੇਤ ਪਟਿਆਲਾ ਦੀ ਰੈਲੀ ਵਿਚ ਹਾਜ਼ਰ ਹੋਣਗੇ।
ਪਿਛਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ, ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।