24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਪਹਿਲੇ ਪਤਾਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ। ਜਿਸ ਵਿਚ ਬੀਤੀ ਸਾਰੀ ਰਾਤ ਰੈਣ ਸੁਬਾਈ ਕੀਰਤਨ ਦਰਬਾਰ ਸਜਾਏ ਗਏ।

ਅਜੀਤ ਡੈਸਕ 25-11-2026
ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਪਹਿਲੇ ਪਤਾਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ। ਜਿਸ ਵਿਚ ਬੀਤੀ ਸਾਰੀ ਰਾਤ ਰੈਣ ਸੁਬਾਈ ਕੀਰਤਨ ਦਰਬਾਰ ਸਜਾਏ ਗਏ। ਅੱਜ ਅੰਮ੍ਰਿਤ ਵੇਲੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਦੌਰਾਨ ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਜੱਥੇਦਾਰ ਭਾਈ ਸੁਖਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਗੁਰਬਾਣੀ ਦੀ ਕਥਾ ਕੀਰਤਨ ਵਿਖਿਆਨ ਕਰਦਿਆ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹੈ, ਗੁਰੂ ਸਾਹਿਬ ਨੇ ਜੋ ਲੋਕਾਈ ਨੂੰ ਸਭੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਉਸ ਤੇ ਜੀਵਨ ਢਾਲਣ ਦੀ ਜਰੂਰਤ ਹੈ ਤਾਂ ਹੀ ਸਾਡਾ ਜੀਵਨ ਸਫਲਾ ਹੋਵੇਗਾ। ਸਮਾਗਮ ਵਿੱਚ ਭਾਈ ਰਣਵੀਰ ਸਿੰਘ, ਭਾਈ ਹਰਚੰਦ ਸਿੰਘ ਚੰਡੀਗੜ, ਬਾਬਾ ਜੀ ਯੂ.ਕੇ. ਵਾਲੇ, ਭਾਈ ਗੁਰਦੀਪ ਸਿੰਘ ਆਦਿ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ। ਇਸ ਸਮੇਂ ਸੰਪ੍ਰਦਾਇ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਜੱਥੇਦਾਰ ਭਾਈ ਬਾਵਾ ਸਿੰਘ, ਗਿਆਨੀ ਅਜਵਿੰਦਰ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾਂ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਭਾਈ ਮਲਕੀਤ ਸਿੰਘ ਪਨੇਸਰ, ਪਿ੍ਰੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਨੀਲੋਂ ਵਿਖੇ ਸੇਵਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਮਦਨੀਪੁਰ ਤੇ ਇੰਜੀਨੀਅਰ ਬੋਪਾਰਾਏ ਨੇ ਗੱਠਜੋੜ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।