ਰਾਮਗੜ੍ਹ ਸਰਦਾਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਮਲੌਦ, 22 ਨਵੰਬਰ (ਸਹਾਰਨ ਮਾਜਰਾ)- ਸਿੱਖ ਪੰਥ ਦੀ ਮਹਾਨ ਸਖਸ਼ੀਅਤ ਤੇ ਗੁਰਮਤਿ ਪ੍ਰਕਾਸ਼ ਡਾਂਗੋਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੇ ਵੱਡੇ ਉਦਮ ਸਦਕਾ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਭਾਈ ਗੁਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਰਾਮਗੜ੍ਹ ਸਰਦਾਰਾਂ ਤੇ ਸਮੁੱਚੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਅਜੀਤ ਡੈਸਕ
26-11-2026