ਬ੍ਰਿਟਿਸ਼ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਈਸੜੂ, 26 ਨਵੰਬਰ (ਬਲਵਿੰਦਰ ਸਿੰਘ)- ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸ ਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ।
ਚ
ਚੇਅਰਮੈਨ ਰਾਜੀ ਸਾਹਨੇਵਾਲ ਵਰਕਰਾਂ ਸਮੇਤ ਮੋਗਾ ਰੈਲੀ ਲਈ ਰਵਾਨਾ ਹੋਣ ਸਮੇਂ। ਤਸਵੀਰ : ਸੰਦੀਪ ਸਿੰਘ ਕੁਹਾੜਾ
27-11-2026
ਈਸੜੂ, 26 ਨਵੰਬਰ (ਬਲਵਿੰਦਰ ਸਿੰਘ)- ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ, ਵਾਈਸ ਪ੍ਰੈਜ਼ੀਡੈਂਟ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਵਿੱਤਰ ਪਾਠ ਨਾਲ ਹੋਈ, ਜਿਸ ਨਾਲ ਸਕੂਲ ਦਾ ਵਾਤਾਵਰਨ ਅਧਿਆਤਮਿਕ ਅਤੇ ਸ਼ਾਂਤੀਮਈ ਹੋ ਗਿਆ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਭਾਸ਼ਣਾਂ ਅਤੇ ਵਿਚਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਜੇ. ਪੀ. ਐੱਸ. ਜੌਲੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਤਿੰਨ ਮਹਾਨ ਸਿਧਾਂਤਾਂ—ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ—ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਨੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਸਿੱਖਿਆ ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ।