26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਰੌਸ਼ੀਆਣਾ ਸਕੂਲ ਦੇ ਬੱਚਿਆਂ ਨੇ ਪਹਿਲਾ ਸਥਾਨ ਕੀਤਾ ਹਾਸਿਲ

ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਲੁਧਿਆਣਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਰਹਿਨੁਮਾਈ ਹੇਠ ਵਿਦਿਅਕ ਅਤੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰੋਸ਼ੀਆਣਾ ਦੇ ਬੱਚਿਆਂ ਨੇ ਆਮ ਗਿਆਨ ਮੁਕਾਬਲਿਆਂ ਵਿੱਚ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਰੌਸ਼ੀਆਣਾ ਅਤੇ ਬਲਾਕ ਡੇਹਲੋਂ 2 ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 27-11-2026
ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਲੁਧਿਆਣਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਰਹਿਨੁਮਾਈ ਹੇਠ ਵਿਦਿਅਕ ਅਤੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰੋਸ਼ੀਆਣਾ ਦੇ ਬੱਚਿਆਂ ਨੇ ਆਮ ਗਿਆਨ ਮੁਕਾਬਲਿਆਂ ਵਿੱਚ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਰੌਸ਼ੀਆਣਾ ਅਤੇ ਬਲਾਕ ਡੇਹਲੋਂ 2 ਦਾ ਨਾਮ ਰੌਸ਼ਨ ਕੀਤਾ। ਸਕੂਲ ਮੁੱਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ, ਹਰਲੀਨ ਕੌਰ ਅਤੇ ਰਾਮਵੀਰ ਕੌਰ ਨੇ ਇਸ ਗਰੁੱਪ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਬੱਚਿਆਂ ਦੀ ਇਸ ਪ੍ਰਾਪਤੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਗਰੇਵਾਲ, ਸੀ. ਐਚ. ਟੀ ਮਨਜੀਤ ਕੌਰ, ਬੀ ਆਰ. ਸੀ. ਬਲਵਿੰਦਰ ਸਿੰਘ. ਬੀ. ਆਰ. ਸੀ ਰੰਜੀਵ ਕੁਮਾਰ ਬੇਦੀ, ਸਕੂਲ ਮੁਖੀ ਸੰਦੀਪ ਕੁਮਾਰ, ਅਧਿਆਪਕ ਮਨਵਿੰਦਰ ਸਿੰਘ, ਬਲਜਿੰਦਰ ਕੌਰ, ਮੈਡਮ ਅਮਨਦੀਪ ਕੌਰ, ਐਸ. ਐਮ. ਸੀ. ਕਮੇਟੀ ਅਤੇ ਪਿੰਡ ਦੀ ਪੰਚਾਇਤ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਹੌਸਲਾ ਅਫਜਾਈ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਜੀ ਪ... ਅਗਲੀ ਖ਼ਬਰ ਅਕਾਲੀ-ਭਾਜਪਾ ਦੀ ਸਾਂਝ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ’ਚ ਅਹਿਮ ਭੂਮਿਕਾ ਨਿਭਾਏਗੀ- ਢੋਲਣਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।