26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਜੀ ਪਾਲਕੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਰਛੀਨ ਵਿਖੇ ਗੁਰਦੁਆਰਾ ਅਤਰਸਰ (ਚੁਬਾਰਾ) ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਪੂਰੇ ਪਿੰਡ ਦੀ ਪਰਿਕਰਮਾ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੂਰਨਤਾ ਹੋਈ।

ਅਜੀਤ ਡੈਸਕ 27-11-2026
ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਰਛੀਨ ਵਿਖੇ ਗੁਰਦੁਆਰਾ ਅਤਰਸਰ (ਚੁਬਾਰਾ) ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਪੂਰੇ ਪਿੰਡ ਦੀ ਪਰਿਕਰਮਾ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੂਰਨਤਾ ਹੋਈ। ਖ਼ਾਲਸਾਈ ਬੈਂਡ ਦੀਆਂ ਧਾਰਮਿਕ ਧੁਨਾਂ ਅਤੇ ਨਗਾਰੇ ਦੀ ਚੋਟ ਵੱਖਰਾ ਹੀ ਜੋਸ਼ ਭਰ ਰਹੀ ਸੀ। ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਦੇ ਜਥੇ ਨੇ ਆਪਣੀਆਂ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਇਆ। ਕਵੀਸ਼ਰ ਭਾਈ ਹਰਜਿੰਦਰ ਸਿੰਘ ਕੁੱਪ ਨੇ ਕਵੀਸ਼ਰੀ ਪੇਸ਼ ਕੀਤੀ। ਭਾਈ ਜੁਗਰਾਜ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ। ਜਰਨੈਲ ਸਿੰਘ ਥਿੰਦ ਪੀ.ਏ ਨੇ ਸਟੇਜ਼ ਦੀ ਸੇਵਾ ਨਿਭਾਈ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰ ਡਾ. ਤਸਵੀਰ ਸਿੰਘ ਥਿੰਦ ਸਮਾਜ ਸੇਵੀ, ਗੁਰਚਰਨ ਸਿੰਘ ਰੰਧਾਵਾ, ਸਰਬਜੀਤ ਸਿੰਘ ਫੌਜੀ, ਰਾਜਵਿੰਦਰ ਸਿੰਘ, ਜਗਜੀਤ ਸਿੰਘ, ਬਹਾਦਰ ਸਿੰਘ ਤੋਂ ਇਲਾਵਾ ਤੇਜ ਸਿੰਘ ਰਛੀਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਪਿੰਡ ਚੂਹੜਚੱਕ ਵਿਖੇ ਸਾਬਕਾ ਮੁੱਖ ਮੰਤਰੀ ਸ. ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਰੌਸ਼ੀਆਣਾ ਸਕੂਲ ਦੇ ਬੱਚਿਆਂ ਨੇ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।