27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਾ. ਸ਼ਿਵਾਨੀ ਸ਼ਰਮਾ ਤੇ ਕੌਂਸਲਰ ਸੁਖਵਿੰਦਰ ਲੱਧੜ ਦੀ ਅਗਵਾਈ ’ਚ ਸੰਵਿਧਾਨ ਦਿਵਸ ਮਨਾਇਆ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)- ਡਾ. ਸ਼ਿਵਾਨੀ ਸ਼ਰਮਾ ਵਾਈਸ ਪ੍ਰੈਜ਼ੀਡੈਂਟ ਪੰਜਾਬ ਯੂਥ ਕਾਂਗਰਸ ਪੰਜਾਬ ਅਤੇ ਕੌਂਸਲਰ ਸੁਖਵਿੰਦਰ ਕੌਰ ਲੱਧੜ ਦੀ ਅਗਵਾਈ ਵਿਚ ਵਾਰਡ ਨੰਬਰ-25 ਭੱਟੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।

ਅਜੀਤ ਡੈਸਕ 28-11-2026
ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)- ਡਾ. ਸ਼ਿਵਾਨੀ ਸ਼ਰਮਾ ਵਾਈਸ ਪ੍ਰੈਜ਼ੀਡੈਂਟ ਪੰਜਾਬ ਯੂਥ ਕਾਂਗਰਸ ਪੰਜਾਬ ਅਤੇ ਕੌਂਸਲਰ ਸੁਖਵਿੰਦਰ ਕੌਰ ਲੱਧੜ ਦੀ ਅਗਵਾਈ ਵਿਚ ਵਾਰਡ ਨੰਬਰ-25 ਭੱਟੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ ਸਬੰਧੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਮਹਿਲਾਵਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਵਿਚ ਬਰਾਬਰੀ, ਨਿਆਂ ਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰਨਾ ਅਤੇ ਉਸ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਹਰ ਭਾਰਤੀ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਗਰੀਨਵਿਊ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਵਾਲਿਆਂ ਦੀ ਨਿੱਘੀ ਯਾਦ ’ਚ ਮਹਾਨ ਕੀਰਤਨ ਦਰਬਾਰ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।