28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ ਦਲ ਵਾਰਿਸ ਪੰੰਜਾਬ ਦੇ ਨੂੰ ਵੱਡਾ ਹੁੰਗਾਰਾ ਮਿਲਿਆ ਆਗੂਆਂ ਦੀ ਗ੍ਰਿਫ਼ਤਾਰੀ ਦੀ ਯਾਦ ’ਚ ਭਲਕੇ ਹੋਵੇਗੀ ‘ਲੋਕਤੰਤਰ ਬਚਾਓ’ ਵਿਚਾਰ ਗੋਸ਼ਟੀ

ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਲੋਕ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰਨ ਵਾਲੇ ਆਗੂਆਂ ਦੀ ਗ੍ਰਿਫ਼ਤਾਰੀ ਦੀ ਯਾਦ ’ਚ 30 ਨਵੰਬਰ ਨੂੰ ਸਮਰਾਲਾ ਵਿਖੇ ‘ਲੋਕਤੰਤਰ ਬਚਾਓ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ। ਇਹ ਗੋਸ਼ਟੀ ਸਵੇਰੇ 11 ਵਜੇ ਸਮਰਾਲਾ ਦੇ ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੇ ਦਫ਼ਤਰ ਬਾਗ਼ੀ ਭਵਨ ਵਿਖੇ ਹੋਵੇਗੀ, ਜਿਸ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂ ਸ਼ਿਰਕਤ ਕਰਨਗੇ।

ਜਥੇਦਾਰ ਅਮਰਜੀਤ ਸਿੰਘ ਬਾਲਿਓਂ ਅਤੇ ਜਥੇਦਾਰ ਕੇਵਲ ਸਿੰਘ ਕੱਦੋਂ। 29-11-2026
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਲੋਕ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰਨ ਵਾਲੇ ਆਗੂਆਂ ਦੀ ਗ੍ਰਿਫ਼ਤਾਰੀ ਦੀ ਯਾਦ ’ਚ 30 ਨਵੰਬਰ ਨੂੰ ਸਮਰਾਲਾ ਵਿਖੇ ‘ਲੋਕਤੰਤਰ ਬਚਾਓ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ। ਇਹ ਗੋਸ਼ਟੀ ਸਵੇਰੇ 11 ਵਜੇ ਸਮਰਾਲਾ ਦੇ ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੇ ਦਫ਼ਤਰ ਬਾਗ਼ੀ ਭਵਨ ਵਿਖੇ ਹੋਵੇਗੀ, ਜਿਸ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂ ਸ਼ਿਰਕਤ ਕਰਨਗੇ। ਇਸ ਸਬੰਧੀ ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਜਥੇਦਾਰ ਕੇਵਲ ਸਿੰਘ ਕੱਦੋਂ ਨੇ ਦੱਸਿਆ ਕਿ 28 ਨਵੰਬਰ 2022 ਨੂੰ ਮਾਛੀਵਾੜਾ ਸਾਹਿਬ ਵਿਖੇ ਜਨਤਕ ਮੁੱਦਿਆਂ ਨੂੰ ਲੈ ਕੇ ਮਾਰਚ ਕਰਨ ਜਾ ਰਹੇ 11 ਜਨਤਕ ਆਗੂਆਂ ਨੂੰ ਤਤਕਾਲੀ ਡੀ. ਐੱਸ. ਪੀ. ਸਮਰਾਲਾ ਵਰਿਆਮ ਸਿੰਘ ਦੀ ਅਗਵਾਈ ਹੇਠ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਗੂਆਂ ਵਿਰੁੱਧ ਧਾਰਾ 107/151 ਤਹਿਤ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਉਸ ਸਮੇਂ 92 ਵਿਧਾਇਕਾਂ ਦੇ ਬਹੁਮਤ ਨਾਲ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਆਵਾਜ਼ ਦਬਾਉਣ ਦੇ ਯਤਨ ਕੀਤੇ ਜਾਣ ਦੇ ਦੋਸ਼ ਲੱਗੇ ਸਨ। ਉਨ੍ਹਾਂ ਅਨੁਸਾਰ ਪੁਲਸ ਅਤੇ ਤਤਕਾਲੀ ਐੱਸ. ਡੀ. ਐੱਮ. ਕੁਲਦੀਪ ਬਾਵਾ ਵਲੋਂ ਉਮਰ ਦੇ ਸੱਤ ਦਹਾਕੇ ਪੂਰੇ ਕਰ ਚੁੱਕੇ 11 ਆਗੂਆਂ ਨੂੰ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਨ੍ਹਾਂ ਆਗੂਆਂ ਨੂੰ ਕਾਨੂੰਨ ਅਨੁਸਾਰ ਐੈੱਸ. ਡੀ. ਐੈੱਮ. ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 30 ਨਵੰਬਰ ਦੀ ਵਿਚਾਰ ਗੋਸ਼ਟੀ ਦਾ ਮਕਸਦ ਉਸ ਘਟਨਾ ਨੂੰ ਯਾਦ ਕਰਦਿਆਂ ਲੋਕਤੰਤਰੀ ਹੱਕਾਂ, ਲੋਕਾਂ ਦੀ ਆਵਾਜ਼ ਅਤੇ ਜਨਤਕ ਮੁੱਦਿਆਂ ਲਈ ਸੰਘਰਸ਼ ਕਰਨ ਦੇ ਅਧਿਕਾਰ ਬਾਰੇ ਵਿਚਾਰ-ਚਰਚਾ ਕਰਨਾ ਹੈ।
ਪਿਛਲੀ ਖ਼ਬਰ ਮਾਈਂਡ ਮੇਕਰ ਰਾਹੀਂ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ ਅਗਲੀ ਖ਼ਬਰ ਪੰਜਾਬੀ ਲਿਖਾਰੀ ਕਲਾ ਮੰਚ ਰਾੜਾ ਸਾਹਿਬ ਦਾ ਪਲੇਠਾ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।