14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਸੇਖਾ ਵਿਖੇ 74ਵਾਂ ਸਾਲਾਨਾ ਜੋੜ ਮੇਲਾ 5 ਤੋਂ ਸ਼ੁਰੂ

ਅਜੀਤ ਡੈਸਕ 02-01-2026
ਬਰਨਾਲਾ, 1 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਗੁਰੂਸਰ ਪਾਤਿਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸਾਲਾਨਾ ਆਗਮਨ ਦਿਵਸ ਨੂੰ ਸਮਰਪਿਤ 74ਵਾਂ ਸਾਲਾਨਾ ਜੋੜ ਮੇਲਾ 5, 6 ਅਤੇ 7 ਜਨਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਜੀਤ ਸਿੰਘ ਨੇ ਦੱਸਿਆ ਕਿ 5 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਨਗਰ ਕੀਰਤਨ ਸਜਾਇਆ ਜਾਵੇਗਾ, 6 ਤੇ 7 ਜਨਵਰੀ ਨੂੰ ਧਾਰਮਿਕ ਦੀਵਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | 7 ਜਨਵਰੀ ਨੂੰ ਭੋਗ ਉਪਰੰਤ ਬੱਚਿਆਂ ਦੇ ਲੰਮੇ ਕੇਸ, ਸਿੱਖ ਇਤਿਹਾਸ ਬਾਰੇ ਜਾਣਕਾਰੀ, ਗੁਰਬਾਣੀ ਕੰਠ, ਸੁੰਦਰ ਦਸਤਾਰ ਮੁਕਾਬਲੇ ਕਰਵਾ ਕੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਦੀ ਮੀਟਿੰਗ <br/> ਅਗਲੀ ਖ਼ਬਰ ਮਹਾਨ ਸ਼ਹੀਦਾਂ ਦੀ ਯਾਦ 'ਚ ਕਵੀਸ਼ਰੀ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।