07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਢਿੱਲਵਾਂ ਫਾਟਕ ਨਜ਼ਦੀਕ ਨਾਮਾਲੂਮ ਵਾਹਨ ਬਿਜਲੀ ਦੇ ਖੰਭੇ ਨਾਲ ਟਕਰਾਇਆ <br/>

ਅਜੀਤ ਡੈਸਕ 03-01-2026
ਤਪਾ ਮੰਡੀ, 2 ਜਨਵਰੀ (ਪ੍ਰਵੀਨ ਗਰਗ)-ਤਪਾ ਢਿਲਵਾਂ ਰੇਲਵੇ ਫਾਟਕ ਨਜ਼ਦੀਕ ਇਕ ਨਾਮਾਲੂਮ ਵਾਹਨ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਜਿੱਥੇ ਬਿਜਲੀ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ ਉੱਥੇ ਸ਼ਹਿਰ ਵਾਸੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਜਦ ਕਿ ਵਾਹਨ ਦੇ ਵੱਜਣ ਕਾਰਨ ਖੰਭਾ ਟੁੱਟ ਗਿਆ ਪਰ ਤਾਰਾਂ ਦੇ ਸਹਾਰੇ ਖੜ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸਾ ਕਰਨ ਵਾਲਾ ਚਾਲਕ ਵਾਹਨ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਦੇ ਕਰਮਚਾਰੀ ਅਤੇ ਸੰਬੰਧਿਤ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ | ਉਨ੍ਹਾਂ ਵਲੋਂ ਸੁਰੱਖਿਆ ਦੇ ਇੰਤਜ਼ਾਮ ਕਰਦਿਆਂ ਬਿਜਲੀ ਲਾਈਨਾਂ ਨੂੰ ਅਲੱਗ ਕੀਤਾ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ | ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਖੰਭਾ ਪੂਰੀ ਤਰ੍ਹਾਂ ਟੁੱਟ ਜਾਣ ਕਾਰਨ ਬਿਜਲੀ ਸਪਲਾਈ ਨੂੰ ਬਹਾਲ ਕਰਨ ਵਿਚ ਸਮਾਂ ਲੱਗ ਸਕਦਾ ਹੈ | ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਬਿਜਲੀ ਸਪਲਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉੱਧਰ, ਪਾਵਰਕਾਮ ਤਪਾ-1 ਦੇ ਐਸ.ਡੀ.ਓ. ਰਾਮ ਸਿੰਘ ਦਾ ਕਹਿਣਾ ਹੈ ਇਸ ਸਬੰਧੀ ਪੁਲਿਸ ਨੂੰ ਡੀ.ਡੀ.ਆਰ. ਦਰਜ ਕਰਨ ਲਈ ਸੂਚਨਾ ਦੇ ਦਿੱਤੀ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਲਈ ਆਸ-ਪਾਸ ਦੇ ਇਲਾਕਿਆਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ |

ਪਿਛਲੀ ਖ਼ਬਰ ਨੈੱਟਬਾਲ ਵਿਚ ਸੋਨ ਤਗਮਾ ਜੇਤੂ ਟੀਮ ਦੀ ਖਿਡਾਰਨ ਦਾ ਪਿੰਡ ਸੰਤਪੁਰਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।