21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

95 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 04-01-2026
ਬਰਨਾਲਾ, 3 ਜਨਵਰੀ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਵਿਅਕਤੀ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵਿੱਕੀ ਸਿੰਘ ਪੱੁਤਰ ਮਲਕੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ ਤਾਂ ਹੌਲਦਾਰ ਰੀਤੂ ਰਾਣੀ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 95 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਬੱਸ ਸਟੈਂਡ ਪੁਲਿਸ ਚੌਕੀ ਇੰਚਾਰਜ ਵਜੋਂ ਗੁਰਸਿਮਰਨਜੀਤ ਸਿੰਘ ਨੇ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।