18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਕਰਮਗੜ੍ਹ 'ਚ ਮੁਫ਼ਤ ਆਯੁਸ਼ ਮੈਡੀਕਲ ਜਾਂਚ ਕੈਂਪ ਲਾਇਆ <br/>

ਅਜੀਤ ਡੈਸਕ 22-01-2026
ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ: ਅਮਨ ਕੌਂਸਲ, ਜ਼ਿਲ੍ਹਾ ਹੋਮਿਉਪੈਥੀ ਅਫ਼ਸਰ ਬਰਨਾਲਾ ਡਾ: ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ: ਅਮਨ ਕੌਂਸਲ ਅਤੇ ਸੁਪਰਡੈਂਟ ਗੁਰਜੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਕੈਂਪ 'ਚ ਆਯੁਰਵੈਦਿਕ ਵਿਭਾਗ ਵਲੋਂ 335 ਅਤੇ ਹੋਮਿਓਪੈਥਿਕ ਵਿਭਾਗ ਵਲੋਂ 248 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਆਯੁਰਵੈਦਿਕ ਵਿਭਾਗ ਵਲੋਂ ਡਾ: ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ: ਨਵਨੀਤ ਬਾਂਸਲ ਏ.ਐਮ.ਓ, ਡਾ: ਸੀਮਾ ਬਾਂਸਲ ਏ.ਐਮ.ਓ. ਅਤੇ ਡਾ: ਪੂਨਮ ਰਾਣੀ ਏ.ਐਮ.ਓ. ਨੇ ਮਰੀਜ਼ਾਂ ਦੀ ਜਾਂਚ ਕੀਤੀ | ਉਪ ਵੈਦ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ ਨੇ ਦਵਾਈਆਂ ਦੀ ਵੰਡ ਕੀਤੀ | ਹੋਮਿਓਪੈਥਿਕ ਵਿਭਾਗ ਵਲੋਂ ਡਾ: ਅਨੂਪਮ ਰੁਪਾਲ ਐੱਚ.ਐਮ.ਓ. ਨੇ ਮਰੀਜ਼ਾਂ ਦਾ ਨਿਰੀਖਣ ਕੀਤਾ ਹੋਮਿਉਪੈਥੀ ਡਿਸਪੈਂਸਰ ਇੰਦਰਜੀਤ ਅਤੇ ਗੁਰਮੀਤ ਸਿੰਘ ਧਨੌਲਾ ਨੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ |

ਪਿਛਲੀ ਖ਼ਬਰ ਪਿੰਡ ਠੀਕਰੀਵਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ-ਮੁੱਖ ਦੋਸ਼ੀ ਨਾ ਫੜੇ ਜਾਣ ਵਿਰੁੱਧ ਲੋਕਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਨੇ ਮੰਗ-ਪੱਤਰ ਸੌਂਪਿਆ • ਕਿਹਾ : ਵੈਕਸੀਨ ਲਿਆਉਣ ਅਤੇ ਛੱਡਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।