18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

260 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ <br/>

ਅਜੀਤ ਡੈਸਕ 22-01-2026
ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 260 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ ਖਾਨ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਿਟੀ ਇੰਚਾਰਜ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਬਾਬਾ ਮੱਠ ਨਜ਼ਦੀਕ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਬਲਵੀਰ ਸਿੰਘ ਉਰਫ ਭੰਜੂ ਬਾਬਾ ਪੁੱਤਰ ਨਛੱਤਰ ਸਿੰਘ ਵਾਸੀ ਪਿਆਰਾ ਲਾਲ ਬਸਤੀ ਢਿੱਲਵਾ ਰੋਡ ਤਪਾ, ਜਸ਼ਨਦੀਪ ਸਿੰਘ ਉਰਫ ਗੰਜਾ ਪੁੱਤਰ ਬਿੰਦਰ ਸਿੰਘ ਵਾਸੀ ਬਾਜੀਗਰ ਬਸਤੀ ਤਪਾ, ਕਾਲਾ ਰਾਮ ਪੁੱਤਰ ਜਗਦੀਸ਼ ਰਾਮ ਵਾਸੀ ਬਾਜੀਗਰ ਬਸਤੀ ਤਪਾ ਅਤੇ ਜਗਦੀਪ ਸਿੰਘ ਉਰਫ ਜੱਗੂ ਪੁੱਤਰ ਭੋਲਾ ਰਾਮ ਵਾਸੀ ਬਾਜੀਗਰ ਬਸਤੀ ਤਪਾ ਜੋ ਬਾਹਰਲੀ ਅਨਾਜ ਮੰਡੀ ਵਿਚ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ 'ਚ ਬੈਠੇ ਹਨ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰ ਕੇ ਦੋਸ਼ੀਆਂ ਨੂੰ 260 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ | ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਰਣਜੀਤ ਸਿੰਘ, ਹੌਲਦਾਰ ਗੁਰਜੀਤ ਸਿੰਘ ਅਤੇ ਗੁਰਮੇਲ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰ... ਅਗਲੀ ਖ਼ਬਰ 'ਰੰਗਲਾ ਪੰਜਾਬ' ਵਿਕਾਸ ਸਕੀਮ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।