ਬਰਨਾਲਾ, 21 ਜਨਵਰੀ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਵਿਅਕਤੀ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਲਾਬ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |