ਬਰਨਾਲਾ, 21 ਜਨਵਰੀ (ਰਾਜ ਪਨੇਸਰ)-ਪੰਜਾਬ ਨੂੰ ਗੈਂਗਸਟਰ ਮੁਕਤ ਪੰਜਾਬ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ 72 ਘੰਟੇ ਦੀ ਸਪੈਸ਼ਲ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਮੁਹਿੰਮ ਤਹਿਤ ਅੱਜ ਬਰਨਾਲਾ ਦੇ ਆਈ.ਟੀ.ਆਈ. ਚੌਕ ਵਿਖੇ ਐਸ.ਐਸ.ਪੀ. ਮੁਹੰਮਦ ਸਰਫਰਾਜ ਆਲਮ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਪੰਜਾਬ ਬਣਾਉਣ ਲਈ ਸਖਤ ਕਦਮ ਚੁੱਕੇ ਜਾਣਗੇ | ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਆਪਰੇਸ਼ਨ ਪਰਹਾਰ' ਸ਼ੁਰੂ ਕੀਤਾ ਗਿਆ ਹੈ ਜੋ ਕਿ ਗੈਂਗਸਟਰਾਂ ਵਿਰੁੱਧ 72 ਘੰਟਿਆਂ ਦੀ ਸਪੈਸ਼ਲ ਜੰਗ ਹੈ | ਉਨ੍ਹਾਂ ਦੱਸਿਆ ਕਿ 30 ਪੁਲਿਸ ਰੇਡ ਪਾਰਟੀਆਂ ਬਣਾ ਕੇ ਪੁਲਿਸ ਫੋਰਸ ਸਮੇਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ 43 ਗੈਂਗਸਟਰਾਂ ਅਤੇ ਉਨ੍ਹਾਂ ਦੇ ਐਸੋਸੀਏਟ ਨੂੰ ਕਾਬੂ ਕੀਤਾ ਗਿਆ ਅਤੇ ਕਈਆਂ ਨੂੰ ਰਾਊਾਡਅਪ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਡੀ.ਐਸ.ਪੀ. ਸਤਬੀਰ ਸਿੰਘ ਬੈਂਸ, ਐਸ.ਐਚ.ਓ. ਥਾਣਾ ਸਿਟੀ-1 ਲਖਵਿੰਦਰ ਸਿੰਘ, ਐਸ.ਐਚ.ਓ. ਥਾਣਾ ਸਿਟੀ-2 ਚਰਨਜੀਤ ਸਿੰਘ, ਐਸ.ਐਚ.ਓ. ਧਨੌਲਾ ਲਖਬੀਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ 'ਚ ਮੁਲਾਜਮ ਹਾਜ਼ਰ ਸਨ |